Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 26 ਜੁਲਾਈ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਐਨਸੀਸੀ ਵਿੰਗ ਵੱਲੋਂ ਕਾਰਗਿਲ ਵਿਜੇ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਐਨਸੀਸੀ ਕੈਡਿਟਾਂ ਨੇ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ, ਰਤਵਾੜਾ ਸਾਹਿਬ ਵਿਖੇ ਮਨਾਏ ਗਏ ਕਾਰਗਿਲ ਵਿਜੇ ਦਿਵਸ ਸਮਾਰੋਹ ਵਿੱਚ ਵੀ ਹਿੱਸਾ ਲਿਆ। ਸਮਾਗਮ ਦਾ ਆਗਾਜ਼ ਲੈਫ਼ਟੀਨੈਂਟ ਕਰਨਲ ਅਨੂਪ ਪਠਾਣੀਆ ਨੇ ਸ਼ਹੀਦਾਂ ਦੀ ਯਾਦ ਵਿੱਚ ਮੋਮਬਤੀਆਂ ਜਗਾ ਕੇ ਕੀਤਾ। ਉਪਰੰਤ ਐਨਸੀਸੀ ਕੈਡਿਟਾਂ ਨੇ ਸਲਾਮੀ ਦਿੱਤੀ। ਕਈ ਸਕੂਲਾਂ ਅਤੇ ਕਾਲਜਾਂ ਦੇ ਐਨਸੀਸੀ ਕੈਡਿਟਾਂ, ਐਸੋਸੀਏਟ ਐਨਸੀਸੀ ਅਫ਼ਸਰਾਂ (ਏਐਨਓ), ਕੇਅਰਟੇਕਰ ਅਫ਼ਸਰਾਂ (ਸੀਟੀਓ), ਅਤੇ ਐਨਸੀਸੀ ਸਟਾਫ਼ ਮੈਂਬਰਾਂ ਦੀ ਮੌਜੂਦਗੀ ਵਿੱਚ ਸਮਾਗਮ ਦੀ ਰੌਣਕ ਵਧਾਈ। ਲੈਫ਼ਟੀਨੈਂਟ ਕਰਨਲ ਅਨੂਪ ਪਠਾਣੀਆ ਨੇ ਭਾਰਤੀ ਸੈਨਿਕਾਂ ਦੀ ਬਹਾਦਰੀ ਨੂੰ ਦਰਸਾਉਂਦੇ ਅਤੇ ਉਨ੍ਹਾਂ ਦੇ ਅਦੁੱਤੀ ਸਾਹਸ ਅਤੇ ਕੁਰਬਾਨੀ ਦਾ ਜਸ਼ਨ ਮਨਾਉਂਦੇ ਹੋਏ ਭਾਸ਼ਣ ਦਿੱਤਾ। ਉਨ੍ਹਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਗਿਆਨ ਜਯੋਤੀ ਦੇ ਕੈਡਿਟਾਂ ਅਦਿੱਤਿਆ, ਸ਼ਿਵਾਂਗ ਅਤੇ ਬਿਜਨੇਸ਼ ਨੂੰ ਸ਼ਾਨਦਾਰ ਯੋਗਦਾਨ ਲਈ ਬਹਾਦਰੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਰਗਿਲ ਵਿਜੈ ਦਿਵਸ ਦੇ ਮੱਦੇਨਜ਼ਰ ਗਿਆਨ ਜਯੋਤੀ ਗਰੁੱਪ ਦੇ ਐਨਸੀਸੀ ਵਿੰਗ ਵੱਲੋਂ ਕਾਰਗਿਲ ਯੁੱਧ ਦੌਰਾਨ ਸ਼ਹੀਦ ਹੋਏ 500 ਜਵਾਨਾਂ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਸਾਰਿਆਂ ਨਾਲ ਜਾਣਕਾਰੀ ਸਾਂਝੀ ਕੀਤੀ। ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਮਾਹੌਲ ਨੂੰ ਦੇਸ਼-ਭਗਤੀ ਦੇ ਰੰਗ ਵਿੱਚ ਰੰਗਿਆ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 26 ਜੁਲਾਈ 1999 ਨੂੰ ਭਾਰਤੀ ਵੀਰ ਜਵਾਨਾਂ ਨੇ ਸਰਹੱਦੋਂ ਪਾਰ ਭਾਰਤ ਵਿੱਚ ਦਾਖ਼ਲ ਹੋਏ ਘੁਸਪੈਠੀਆਂ ਨੂੰ ਨਾ ਸਿਰਫ਼ ਕਰਾਰੀ ਹਾਰ ਦਿੱਤੀ ਬਲਕਿ ਦੁਨੀਆ ਭਰ ਵਿੱਚ ਇਹ ਸੁਨੇਹਾ ਦਿੱਤਾ ਕਿ ਦੇਸ਼ ’ਤੇ ਮਾੜੀ ਨਜ਼ਰ ਰੱਖਣ ਵਾਲੇ ਦਾ ਇਹੀ ਹਸ਼ਰ ਹੋਵੇਗਾ। ਡਾਇਰੈਕਟਰ ਡਾ. ਅਨੀਤ ਬੇਦੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਕਾਰਗਿਲ ਦੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ