ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਤੋਂ ਲਿਆ ਆਸ਼ੀਰਵਾਦ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 31 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉੱਤੇ ਪੰਜ ਪਿਆਰਿਆਂ ਤੋਂ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮਨ ਸਿੰਘ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਲੈਣ ਤੋਂ ਬਾਅਦ ਕਿਹਾ ਇਹ ਉਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਪੰਜ ਪਿਆਰਿਆਂ ਨੂੰ ਮਿਲੇ। ਉਹ ਹਰ ਭਾਈਚਾਰੇ ਅਤੇ ਧਰਮ ਦੇ ਕਲਿਆਣ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜ ਪਿਆਰਿਆਂ ਨਾਲ ਮਿਲ ਕੇ ਅਥਾਹ ਸ਼ਾਂਤੀ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਆਪਣੇ ਮਿਸ਼ਨ ਦੀ ਸਫਲਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਜੰਗ ਵਿੱਚ ਸਫਲ ਹੋਣ ਦਾ ਪੰਜ ਪਿਆਰਿਆਂ ਦਾ ਆਸ਼ੀਰਵਾਦ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਹਿਬ ਦੇ ਪੰਜ ਪਿਆਰੇ ਬਹੁਤ ਹੀ ਸਤਿਕਾਰਯੋਗ ਹਸਤੀਆਂ ਹਨ ਅਤੇ ਉਨਾਂ ਦੀ ਨਿਮਰਤਾ ਤੋਂ ਕਾਫੀ ਪ੍ਰਭਾਵਿਤ ਹੋਏ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…