Share on Facebook Share on Twitter Share on Google+ Share on Pinterest Share on Linkedin ਲਾਪਤਾ ਜਵਾਨ ’ਤੇ ਕੇਜਰੀਵਾਲ ਦਾ ਟਵੀਟ, ਪੁੱਛਿਆ- ਮੋਦੀ ਜੀ, ਤੇਜ਼ ਬਹਾਦਰ ਕਿੱਥੇ ਹਨ? ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 10 ਫਰਵਰੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀ.ਐਸ.ਐਫ. ਦੇ ‘ਲਾਪਤਾ’ ਜਵਾਨ ਨੂੰ ਲੈ ਕੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਪੁੱਛਿਆ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਪੁੱਛਿਆ ਕਿ ਮੋਦੀ ਜੀ, ਦੱਸੋ ਤੇਜ਼ ਬਹਾਦਰ ਕਿੱਥੇ ਹਨ? ਦਰਅਸਲ ਸੋਸ਼ਲ ਮੀਡੀਆ ਰਾਹੀਂ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਤੇ ਸਵਾਲ ਚੁੱਕਣ ਵਾਲੇ ਬੀ.ਐਸ.ਐਫ. ਜਵਾਨ ਦੀ ਪਤਨੀ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਬੰਦੀ ਪ੍ਰਤੱਖੀਕਰਨ ਪਟੀਸ਼ਨ ਦਾਇਰ ਕਰ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪਤੀ ਲਾਪਤਾ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਦੇ ਮੈਂਬਰ ਉਨ੍ਹਾਂ ਨਾਲ ਸੰਪਰਕ ਨਹੀਂ ਕਰ ਪਾ ਰਹੇ ਹਨ। ਬੀ.ਐਸ.ਐਫ. ਜਵਾਨ ਤੇਜ਼ ਬਹਾਦਰ ਯਾਦਵ ਨੇ 9 ਜਨਵਰੀ ਨੂੰ ਫੇਸਬੁੱਕ ਤੇ ਇਕ ਵੀਡੀਓ ਪੋਸਟ ਕੀਤਾ ਸੀ। ਵੀਡੀਓ ਵਿੱਚ ਉਸ ਨੇ ਜਵਾਨਾਂ ਨੂੰ ਕਥਿਤ ਤੌਰ ਦਿੱਤੇ ਜਾਣ ਵਾਲੇ ਖਾਣੇ ਨੂੰ ਦਿਖਾਇਆ ਸੀ। ਯਾਦਵ ਨੇ ਦਾਲ ਵਿੱਚ ਸਿਰਫ ਹਲਦੀ ਅਤੇ ਨਮਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਨਾਲ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਸੜੀ ਹੋਈ ਰੋਟੀ ਦਿੱਤੀ ਜਾਂਦੀ ਹੈ। ਉੱਥੇ ਹੀ ਦਿੱਲੀ ਹਾਈ ਕੋਰਟ ‘ਲਾਪਤਾ’ ਜਵਾਨ ਨੂੰ ਲੱਭਣ ਦੀ ਮੰਗ ਕਰਨ ਵਾਲੀ ਇਸ ਪਟੀਸ਼ਨ ਤੇ ਸੁਣਵਾਈ ਲਈ ਤਿਆਰ ਹੋ ਗਿਆ, ਜਿਸ ਨੇ ਵੀਡੀਓ ਪੋਸਟ ਕਰ ਕੇ ਜਵਾਨਾਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਖਰਾਬ ਗੁਣਵੱਤਾ ਦਾ ਦੋਸ਼ ਲਾਇਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ