Share on Facebook Share on Twitter Share on Google+ Share on Pinterest Share on Linkedin ਖਰੜ ਨਗਰ ਕੌਂਸਲ ਦੀ ਪ੍ਰਧਾਨ ਸ੍ਰੀਮਤੀ ਲੌਂਗੀਆਂ ਨੂੰ ਲਾਂਭੇ ਕੀਤਾ, ਜਲਦੀ ਚੁਣਿਆਂ ਜਾਵੇਗਾ ਨਵਾਂ ਪ੍ਰਧਾਨ ਸ਼ਹਿਰ ਦੇ ਕੁੱਲ 27 ’ਚੋਂ 18 ਕੌਂਸਲਰਾਂ ਤੇ ਦੋ ਵਿਧਾਇਕਾਂ ਨੇ ਪ੍ਰਧਾਨ ਵਿਰੁੱਧ ਮਤੇ ਦੇ ਹੱਕ ਵਿੱਚ ਪਾਈ ਵੋਟ ਨਬਜ਼-ਏ-ਪੰਜਾਬ, ਮੁਹਾਲੀ, 16 ਮਈ: ਖਰੜ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚਲ ਰਿਹਾ ਰੇੜਕਾ ਅੱਜ ਸਮਾਪਤ ਹੋ ਗਿਆ ਹੈ। ਕੌਂਸਲ ਦੇ 18 ਕੌਂਸਲਰਾਂ ਅਤੇ ਦੋ ਵਿਧਾਇਕਾਂ ਵਲੋੱ ਅੱਜ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਪਾਸ ਕਰ ਦਿੱਤਾ ਗਿਆ। ਇੱਥੇ ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਦੇ 18 ਕੌਂਸਲਰਾਂ ਵੱਲੋਂ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆਂ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪੇਸ਼ ਕਰਦਿਆਂ ਕਾਰਜ ਸਾਧਕ ਅਫਸਰ ਨੂੰ ਪੱਤਰ ਦੇ ਕੇ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵੱਲੋਂ ਅੱਜ ਕੌਂਸਲ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦੋ ਤਿਹਾਈ ਬਹੁਮਤ ਨਾਲ ਬੇਭਰੋਸਗੀ ਦਾ ਮਤਾ ਪਾਸ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਖਰੜ ਦੇ ਚੁਣੇ ਹੋਏ ਕੌਂਸਲਰ (ਜਿਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਕਿਤੇ ਬਾਹਰ ਰੱਖਿਆ ਗਿਆ ਸੀ) ਅੱਜ ਸਵੇਰੇ 10 ਵਜੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਅਤੇ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੇ ਨਾਲ ਇੱਕ ਬੱਸ ਵਿੱਚ ਸਵਾਰ ਹੋ ਕੇ ਸਿੱਧਾ ਨਗਰ ਕੌਂਸਲ ਖਰੜ ਦੇ ਦਫ਼ਤਰ ਵਿੱਚ ਪਹੁੰਚੇ। ਉਨ੍ਹਾਂ ਨੇ ਹੱਥ ਖੜ੍ਹੇ ਕਰਕੇ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਦੇ ਮਤੇ ਨੂੰ ਮਨਜ਼ੂਰੀ ਦਿੱਤੀ। ਇੱਥੇ ਜ਼ਿਕਰਯੋਗ ਹੈ ਕਿ ਬੀਬੀ ਜਸਪ੍ਰੀਤ ਕੌਰ ਲੌਂਗੀਆਂ ਅਕਾਲੀ ਦਲ ਨਾਲ ਸਬੰਧਤ ਹਨ ਅਤੇ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਦੇ ਯਤਨ ਕੀਤੇ ਜਾ ਰਹੇ ਸਨ। ਕੌਂਸਲ ਚੋਣਾਂ ਦੌਰਾਨ ‘ਆਪ’ ਦਾ ਸਿਰਫ਼ ਇੱਕ ਕੌਂਸਲਰ ਹੀ ਚੋਣ ਜਿੱਤਿਆ ਸੀ। ਬਾਅਦ ਵਿੱਚ ਵਿਧਾਇਕਾ ਅਨਮੋਲ ਗਗਨ ਮਾਨ ਦੇ ਯਤਨਾਂ ਨਾਲ ਖਰੜ ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਪ੍ਰੰਤੂ ਇਸ ਦੇ ਬਾਵਜੂਦ ਦੋ ਤਿਹਾਈ ਬਹੁਮਤ ਨਾ ਹੋਣ ਕਾਰਨ ਬੀਬੀ ਜਸਪ੍ਰੀਤ ਕੌਰ ਲੌਂਗੀਆ ਆਪਣੇ ਅਹੁਦੇ ਤੇ ਬਣੇ ਰਹੇ ਸੀ। ਲੇਕਿਨ ਹੁਣ ਉਨ੍ਹਾਂ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ ਹੋ ਗਿਆ ਹੈ। ਇਸਦੇ ਨਾਲ ਹੀ ਖਰੜ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਦਾ ਚੁਣਿਆ ਜਾਣਾ ਤੈਅ ਹੋ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ