ਨਾਨਕਸ਼ਾਹੀ ਸੰਮਤ ਦੇ 554ਵੇਂ ਸਾਲ ਦੇ ਆਗਮਨ ਦਿਵਸ ਦੀ ਖ਼ੁਸ਼ੀ ਵਿੱਚ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ ਦੇ 554 ਵੇਂ ਸਾਲ ਦਾ ਆਗਮਨ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਭਾਈ ਰਘਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਜਾਣੂ ਕਰਵਾਇਆ। ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਚੈਨ ਸਿੰਘ ਦਮਦਮੀ ਟਕਸਾਲ ਨੇ ਗੁਰੂ ਨਾਨਕ ਦੇਵ ਦੀ ਬਾਣੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਸ਼ਮਿੰਦਰ ਸਿੰਘ ਬੋਪਾਰਾਏ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਹਰਏਕਮਜੋਤ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ, ਭਾਈ ਹਰਜੀਤ ਸਿੰਘ ਦਾ ਪੰਥਕ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਮਹਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਮਹਾਵੀਰ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਸਾਰਾ ਦਿਨ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…