ਕਿਸਾਨ ਅੰਦੋਲਨ: ਵਕੀਲਾਂ ਵੱਲੋਂ ਮੋਦੀ ਤੇ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਅੱਤਿਆਚਾਰ ਦੀ ਨਿਖੇਧੀ

ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ:
ਵਕੀਲਾਂ ਦੀ ਸਿਰਮੌਰ ਸੰਸਥਾ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਸੱਦੇ ਉੱਤੇ ਅੱਜ ਅੱਜ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਮੁਹਾਲੀ ਵਿਖੇ ਵਕੀਲਾਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾ ਉੱਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਰਿਆਣਾ ਪੁਲੀਸ ’ਤੇ ਫੌਜਦਾਰੀ ਮੁਕੱਦਮਾ ਦਰਜ ਕੀਤੇ ਜਾਵੇ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਆਪਣੀਆਂ ਸਮੱਸਿਆਵਾਂ ਸਬੰਧੀ ਸ਼ਾਂਤਮਈ ਢੰਗ ਨਾਲ ਦਿੱਲੀ ਵਿਖੇ ਜਾਣ ਦਾ ਪੂਰਾ ਅਧਿਕਾਰ ਹੈ, ਪਰ ਸਰਕਾਰ ਨੇ ਜਿਸ ਤਰੀਕੇ ਨਾਲ ਸੜਕਾਂ ਉੱਤੇ ਰੁਕਾਵਟਾਂ ਖੜੀਆਂ ਕੀਤੀਆਂ ਹਨ, ਅਜਿਹਾ ਕਰਨ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ। ਉਨ੍ਹਾ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਹੱਤਿਆ ਕੀਤੀ ਗਈ ਹੈ ਅਤੇ ਸੈਂਕੜੇ ਹੀ ਗਿਣਤੀ ਵਿੱਚ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਅਤੇ ਹੁਕਮਰਾਨਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਿੱਜੀ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਨੂੰ ਤੁਰੰਤ ਕਿਸਾਨਾਂ ਦੇ ਹੱਕ ਵਿੱਚ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਵੱਲੋਂ ਸੜਕਾਂ ’ਤੇ ਲਾਈਆਂ ਰੋਕਾਂ ਦੂਰ ਕੀਤੀਆਂ ਜਾਣ ਅਤੇ ਲੋਕਾਂ ਦੀ ਆਵਾਜਾਈ ਫੌਰੀ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਕਾਰਵਾਈ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਵਕੀਲ ਭਾਈਚਾਰੇ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਦੇਸ਼ ਭਰ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਐਚ.ਐਸ. ਰੱਕੜ ਨਟਰਾਜਨ ਕੋਸ਼ਲ, ਅਮਰਜੀਤ ਸਿੰਘ ਲੌਂਗੀਆ, ਸਨੇਹਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅੌਲਖ, ਬਿਲਾਵਲ ਸਿੰਘ, ਵਰੁਣ ਸ਼ਰਮਾ, ਸਲਮਾਨ ਖਾਨ, ਯਸ਼ਜੋਤ ਧਾਲੀਵਾਲ, ਅਨਿਲ ਕੌਸ਼ਿਕ, ਵਿਕਰਮ ਸਿੰਘ ਸੋਹਾਣਾ, ਗੁਰਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ, ਮਹੇਸ਼ ਰਾਣਾ, ਅਜੈ ਸ਼ੰਕਰ ਅਤੇ ਹਰਦੀਪ ਸਿੰਘ ਵਧਵਾ ਵੀ ਮੌਜੂਦ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…