ਕੋਲਕਾਤਾ ਕਾਂਡ: ਦੋਧੀ ਯੂਨੀਅਨ ਵੱਲੋਂ ਡਾਕਟਰਾਂ ਦੀ ਹੜਤਾਲ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ (ਮਹਿਲਾ ਟਰੇਨੀ ਡਾਕਟਰ) ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਦੇਸ਼ ਦਾ ਹਰ ਨਾਗਰਿਕ ਸੜਕਾਂ ’ਤੇ ਉਤਰ ਆਇਆ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਡਾਕਟਰਾਂ ਦੀ ਚੱਲ ਰਹੀ ਲੜੀਵਾਰ ਹੜਤਾਲ ਦੇ ਸਮਰਥਨ ਵਿੱਚ ਵੀਰਵਾਰ ਨੂੰ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਮੈਂਬਰਾਂ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਗੁਹਾਰ ਲਗਾਈ।
ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਪ੍ਰਧਾਨ ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਬਲਜਿੰਦਰ ਸਿੰਘ ਭਾਗੋਮਾਜਰਾ, ਰਾਜੂ ਸਨੇਟਾ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ ਅਤੇ ਮਨਜੀਤ ਸਿੰਘ ਨੇ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਵਿੱਚ ਅੌਰਤਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਅੌਰਤਾਂ ’ਤੇ ਹੋ ਰਹੇ ਅੱਤਿਆਚਾਰ ਅਤੇ ਅਪਰਾਧ ਦੀਆਂ ਖ਼ਬਰਾਂ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਰਹੀਆਂ ਹਨ। ਦੋਧੀਆਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਸਮੇਤ ਹੋਰ ਕੰਮਕਾਜੀ ਅੌਰਤਾਂ, ਅਧਿਆਪਕਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਬਲਜਿੰਦਰ ਸਿੰਘ ਭਾਗੋਮਾਜਰਾ ਨੇ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਸੈਂਟਰਲ ਪ੍ਰੋਟੈਕਸ਼ਨ ਐਕਟ ਫਾਰ ਆਲ ਦਿ ਮੈਡੀਕਲ ਪ੍ਰੋਫ਼ੈਸ਼ਨਲਜ਼’ ਫੌਰੀ ਲਾਗੂ ਕੀਤਾ ਜਾਵੇ ਤਾਂ ਜੋ ਡਾਕਟਰ ਅਤੇ ਸਟਾਫ਼ ਬਿਨਾਂ ਕਿਸੇ ਭੈਅ ਤੋਂ ਆਪਣੀ ਡਿਊਟੀ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…