Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਛੱਡ ਕੇ ਝਾੜੂ ਚੁੱਕਣ ਵਾਲੇ ਕੁਲਦੀਪ ਸਿੱਧੂ ਹੁਣ ਕਾਂਗਰਸ ਵਿੱਚ ਸ਼ਾਮਲ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਤੋਂ ਮਹਿਜ ਅੱਧਾ ਕੁ ਕਿੱਲੋਮੀਟਰ ਦੀ ਦੂਰੀ ’ਤੇ ਸਥਿਤ ਨਵਾਂ ਗਰਾਓਂ ਵਿਕਾਸ ਨੂੰ ਤਰਸਿਆਂ: ਕੰਗ ਭੁਪਿੰਦਰ ਸਿੰਗਾਰੀਵਾਲ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 30 ਜਨਵਰੀ: ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂ ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ’ਤੇ ਵਫ਼ਾਦਾਰ ਵਰਕਰਾਂ ਦੀ ਅਣਦੇਖੀ ਦਾ ਦੋਸ਼ ਲਾਉਂਦਿਆਂ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਹੁਣ ਉਨ੍ਹਾਂ ਨੇ ਆਪ ਨੂੰ ਵੀ ਅਲਵਿਦਾ ਆਖ ਦਿੱਤਾ ਹੈ ਅਤੇ ਹੁਣ ਉਹ ਕਾਂਗਰਸ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੁਲਦੀਪ ਸਿੰਘ ਸਿੱਧੂ ਨੇ ਬੀਤੇ ਦਿਨੀਂ ਨਵਾਂ ਗਰਾਓਂ ਵਿੱਚ ਖਰੜ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਨਵੀਂ ਪਾਰਟੀ ਹੈ ਜਦੋਂ ਕਿ ਕਾਂਗਰਸ ਹੰਢੀ ਵਰਤੀ ਪਾਰਟੀ ਹੈ। ਇਸ ਲਈ ਉਨ੍ਹਾਂ ਨੇ ਬੜੀ ਸੋਚ ਸਮਝ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਧਰ, ਸ੍ਰੀ ਜਗਮੋਹਨ ਕੰਗ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਕੁਲਦੀਪ ਸਿੰਘ ਸਿੱਧੂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ੍ਰੀ ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪਿਛਡੇ 10 ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਅਤੇ ਨਜ਼ਦੀਦੀ ਰਿਸ਼ਤੇਦਾਰਾਂ ਦੀ ਪੁਸ਼ਤ ਪਨਾਹੀ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਦਲ ਪਿਊ-ਪੁੱਤ ਨੇ ਪੰਜਾਬ ਨੂੰ ਕੰਗਾਲੀ ਦੀ ਰਾਹ ’ਤੇ ਲਿਆ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਤੋਂ ਮਹਿਜ ਅੱਧਾ ਕੁ ਕਿੱਲੋਮੀਟਰ ਦੀ ਦੂਰੀ ’ਤੇ ਸਥਿਤ ਨਵਾਂ ਗਰਾਓਂ ਏਰੀਆ ਵਿਕਾਸ ਨੂੰ ਤਰਸ ਗਿਆ ਹੈ ਅਤੇ ਲੋਕ ਨਰਕ ਭੋਗਣ ਲਈ ਮਜਬੂਰ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ