Share on Facebook Share on Twitter Share on Google+ Share on Pinterest Share on Linkedin ਕੁਲਜੀਤ ਬੇਦੀ ਨੇ ਕੈਨੇਡਾ ਵਿੱਚ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਬਾਰੇ ਕੀਤੀ ਲੰਮੀ ਵਿਚਾਰ-ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 27 ਜੁਲਾਈ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ ਦੌਰੇ ਦੌਰਾਨ ਮੁਹਾਲੀ ਦੇ ਵਸਨੀਕ ਅਤੇ ਕੈਨੇਡਾ ਦੇ ਓਂਟੈਰੀਓ ਸੂਬੇ ਵਿੱਚ ਮਿਸੀਸਾਗਾ ਮਾਲਟਨ ਤੋਂ ਐਮਪੀਪੀ ਦੀਪਕ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਬਾਰੇ ਲੰਮੀ ਵਿਚਾਰ-ਚਰਚਾ ਕੀਤੀ। ਐਮਪੀਪੀ ਦੀਪਕ ਆਨੰਦ ਨੇ ਆਪਣੇ ਦਫ਼ਤਰ ਵਿੱਚ ਡਿਪਟੀ ਮੇਅਰ ਕੁਲਜੀਤ ਬੇਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕੁਲਜੀਤ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੇ ਦੀਪਕ ਆਨੰਦ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਨਵੇਂ ਨਿਯਮਾਂ ਕਾਰਨ ਜਿੱਥੇ ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਵੱਲ ਰੁਝਾਨ ਘਟਿਆ ਹੈ, ਉੱਥੇ ਕੈਨੇਡਾ ਵਿੱਚ ਆ ਚੁੱਕੇ ਨੌਜਵਾਨ ਵਿੱਤੀ ਸੰਕਟ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਨੇ ਐਮਪੀਪੀ ਦੀਪਕ ਆਨੰਦ ਤੋਂ ਮੰਗ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਕੈਨੇਡਾ ਸਰਕਾਰ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕਣ ਕਿਉਂਕਿ ਉਹ ਖ਼ੁਦ ਵੀ ਪੰਜਾਬੀ ਹਨ ਅਤੇ ਪੰਜਾਬੀਆਂ ਦੇ ਦੁੱਖ-ਤਕਲੀਫ਼ ਭਲੀ ਭਾਂਤ ਸਮਝਦੇ ਹਨ। ਐਮਪੀਪੀ ਦੀਪਕ ਆਨੰਦ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਬਾਰੇ ਜਲਦੀ ਹੀ ਕੈਨੇਡਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ