Share on Facebook Share on Twitter Share on Google+ Share on Pinterest Share on Linkedin ਅੌਖੇ ਸਮੇਂ ਵਿੱਚ ਕੁਲਜੀਤ ਬੇਦੀ ਨੇ ਕਾਂਗਰਸ ਨਾਲ ਵਫ਼ਾਦਾਰੀ ਨਿਭਾਈ: ਮਨੀਸ਼ ਤਿਵਾੜੀ ਸੰਸਦ ਮੈਂਬਰ ਬਣਨ ਤੋਂ ਬਾਅਦ ਮਨੀਸ਼ ਤਿਵਾੜੀ ਨੇ ਮੁਹਾਲੀ ’ਚ ਪਾਈ ਪਹਿਲੀ ਫੇਰੀ, ਵਰਕਰਾਂ ਨੂੰ ਮਿਲੇ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਘਰ ਕਾਂਗਰਸੀ ਆਗੂਆਂ ਤੇ ਸਰਗਰਮ ਵਰਕਰਾਂ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ, ਮੁਹਾਲੀ, 13 ਜੁਲਾਈ: ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਮੁਹਾਲੀ ਵਿਖੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ। ਸੰਸਦ ਮੈਂਬਰ ਬਣਨ ਤੋਂ ਬਾਅਦ ਮੁਹਾਲੀ ਵਿੱਚ ਉਨ੍ਹਾਂ ਦੀ ਇਹ ਪਹਿਲੀ ਫੇਰੀ ਸੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਨੀਸ਼ ਤਿਵਾੜੀ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ’ਤੇ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨ ਲਈ ਪ੍ਰੇਰਿਆ। ਮਨੀਸ਼ ਤਿਵਾੜੀ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਉਨ੍ਹਾਂ ਨਾਲ ਖੜੇ ਕਈ ਆਗੂ ਉਨ੍ਹਾਂ ਪੁਰਾਣੇ ਵਰਕਰਾਂ ’ਚੋਂ ਹਨ ਜਿਨ੍ਹਾਂ ਨੇ ਅੌਖੇ ਸਮੇਂ ਵਿੱਚ ਵੀ ਕਾਂਗਰਸ ਪਾਰਟੀ ਨਾਲ ਵਫ਼ਾਦਾਰੀ ਨਿਭਾਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ। ਉਨ੍ਹਾਂ ਕਿਹਾ, ’’ਇਹ ਪੁਰਾਣੇ ਸਾਥੀ ਪਾਰਟੀ ਲਈ ਵੱਡਾ ਸਰਮਾਇਆ ਹਨ। ਇਨ੍ਹਾਂ ਦੀ ਸੇਵਾ ਅਣਮੋਲ ਹੈ ਅਤੇ ਭਵਿੱਖ ਵਿੱਚ ਇਹ ਲੀਡਰਸ਼ਿਪ ਦੀ ਭੂਮਿਕਾ ਨਿਭਾਉਣਗੇ।’’ ਮਨੀਸ਼ ਤਿਵਾੜੀ ਨੇ ਭਾਰਤੀ ਜਨਤਾ ਪਾਰਟੀ ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀ ਭਾਰਤ ਦੇ ਸੰਵਿਧਾਨ ਦਾ ਘਾਣ ਕਰਦੇ ਹੋਏ ਸੰਵਿਧਾਨਿਕ ਸੰਸਥਾਵਾਂ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਬਿਹਾਰ ਵਿੱਚ ਕਰੋੜਾਂ ਵੋਟਾਂ ਦੇ ਕੱਟੇ ਜਾਣ ਦੀ ਸਾਜ਼ਿਸ਼ ਇਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਬਿਹਾਰ ਵਿੱਚ ਆਪਣੀ ਹਾਰ ਸਪਸ਼ਟ ਨਜ਼ਰ ਆ ਰਹੀ ਹੈ ਇਸ ਲਈ ਐਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੇ ਨਾਂ ਤੇ ਬਿਹਾਰੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਜਪਾ ਨੂੰ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਪੱਧਰ ’ਤੇ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ। ਇਸ ਮੌਕੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਬੜੀ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ। ਸਮਾਗਮ ਵਿੱਚ ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਇੰਡਸਟਰੀ ਕਾਰਪੋਰੇਸ਼ਨ, ਕੁਲਵੰਤ ਸਿੰਘ ਕਲੇਰ, ਪ੍ਰਮੋਦ ਮਿੱਤਰਾ ਤੇ ਮਾ. ਚਰਨ ਸਿੰਘ, (ਤਿੰਨੇ ਕੌਂਸਲਰ) ਹਰਦੀਪ ਸਿੰਘ ਕਿੰਗਰਾ ਬੁਲਾਰਾ ਪੰਜਾਬ ਕਾਂਗਰਸ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਰਾਜਾ ਕੰਵਰਜੋਤ ਸਿੰਘ, ਅਜੈਬ ਸਿੰਘ ਬਾਕਰਪੁਰ, ਸਿਮਰਨਜੀਤ ਸਿੰਘ, ਐਡਵੋਕੇਟ ਸੁਸ਼ੀਲ ਅੱਤਰੀ, ਏਕੇ ਕੌਸ਼ਿਕ (ਸੀਐਲਪੀ ਇੰਚਾਰਜ,ਚੰਡੀਗੜ੍ਹ), ਮਨਜੋਤ ਸਿੰਘ, ਜੰਗ ਬਹਾਦੁਰ ਸਿੰਘ ਕੁੰਭੜਾ (ਵਾਈਸ ਚੇਅਰਮੈਨ, ਐੱਸਸੀ ਸੈਲ), ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਸੋਹਲ, ਗੁਰਮੀਤ ਸਿੰਘ ਸਿਆਣ (ਬੀਸੀ ਸੈੱਲ), ਜਤਿੰਦਰ ਸਿੰਘ ਜੌਲੀ, ਯੂਥ ਆਗੂ ਅਮਨ ਸਲੈਚ, ਜੀਪੀਐਸ ਬਾਗੜੀਆ, ਪ੍ਰਭਜੋਤ ਪੂਨੀਆ ਅਤੇ ਹੋਰ ਕਾਂਗਰਸੀ ਆਗੂ ਤੇ ਸਰਗਰਮ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ