Share on Facebook Share on Twitter Share on Google+ Share on Pinterest Share on Linkedin ਕੁਰਾਲੀ ਤੇ ਖਰੜ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜ ਕੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ ਜਾਵੇਗੀ: ਕੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਮਈ: ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੁਰਾਲੀ ਤੇ ਖਰੜ ਸ਼ਹਿਰਾਂ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਨ ਸਬੰਧੀ ਬਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਪਾਣੀ ਦੀ ਕਿੱਲਤ ਕਾਰਨ ਹਲਕੇ ਦੇ ਸ਼ਹਿਰਾਂ ਨੂੰ ਦਰਪੇਸ਼ ਸਮੱਸਿਆ ਦੇ ਮੱਦੇਨਜ਼ਰ ਕੰਗ ਨੇ ਨਗਰ ਕੌਂਸਲ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਇਸ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਕੁਝ ਨਹੀਂ ਕੀਤਾ ਜਿਸ ਕਾਰਨ ਹਲਕੇ ਦੇ ਸ਼ਹਿਰਾਂ ‘ਚ ਪਾਣੀ ਦੀ ਪੂਰਤੀ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਕੀਤੇ ਸਵਾਲ ਤੇ ਸਰਕਾਰ ਵੱਲੋਂ ਭੇਜੇ ਜਵਾਬਾਂ ਦੀਆਂ ਕਾਪੀਆਂ ਜਾਰੀ ਕਰਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਕੁਰਾਲੀ, ਖਰੜ ਤੇ ਮੋਰਿੰਡਾ ਨੂੰ ਕਜੌਲੀ ਵਾਟਰਸ ਨਾਲ ਜੋੜਨ ਦੀ ਯੋਜਨਾ ਤਿਆਰ ਕਰਵਾਈ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਵੀ ਹੋ ਗਿਆ ਸੀ ਪਰ ਸਰਕਾਰ ਬਣਲਣ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਠੱਪ ਕਰ ਦਿੱਤਾ। ਉਨ੍ਹਾਂ ਵਿਧਾਨ ਸਭਾ ਦੇ ਸਵਾਲ ਤੇ ਜਵਾਬ ਦਿਖਾਉਂਦਿਆਂ ਕਿਹਾ ਕਿ ਵਿਧਾਨ ਸਭਾ ‘ਚ ਸਵਾਲ ਉਠਾਇਆ ਤਾਂ ਜਵਾਬ ਵਿੱਚ ਤਤਕਾਲੀ ਉਪ ਮੁੰਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੁਰਾਲੀ ਤੇ ਖਰੜ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜੇ ਜਾਣ ਦੀ ਤਜਵੀਜ਼ ਹੋਣ ਦੀ ਗੱਲ ਸਵੀਕਾਰ ਕੀਤੀ ਤੇ ਇਹ ਪ੍ਰਾਜੈਕਟ 15 ਮਾਰਚ, 2015 ਤੱਕ ਮੁਕੰਮਲ ਕਰਨ ਦਾ ਭਰੋਸਾ ਵੀ ਦਿੱਤਾ ਸੀ। ਕੰਗ ਨੇ ਕਿਹਾ ਕਿ ਹਰ ਸਾਲ ਧਰਤੀ ਹੇਠਲਾ ਪਾਣੀ ਹੇਠਾਂ ਜਾਣ ਕਾਰਨ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਭਵਿੱਖ ਵਿੱਚ ਟਿਊਬਵੈੱਲ ਲੋਕਾਂ ਦੀ ਪਾਣੀ ਦੀ ਲੋੜ ਪੂਰੀ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਲਈ ਹਲਕੇ ਦੇ ਸ਼ਹਿਰਾਂ ਨੂੰ ਵੀ ਚੰਡੀਗੜ੍ਹ ਤੇ ਮੁਹਾਲੀ ਵਾਂਗ ਕਜੌਲੀ ਵਾਟਰ ਵਰਕਸ ਨਾਲ ਜੋੜਿਆ ਜਾਣਾ ਸਮੇਂ ਦੀ ਲੋੜ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ ਤੇ ਉਹ ਖੁੱਦ ਜਲਦ ਮੁਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਇਸ ਸਮਸਿਆ ਬਾਰੇ ਜਾਣੂੰ ਕਰਵਾਉਣਗੇ ਤਾਂ ਜੋ ਲੋਕਾਂ ਦੀ ਮੁੱਢਲੀ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਹੋ ਸਕੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪੰਜਾਬ ਕਾਂਗਰਸ ਦੇ ਸਕੱਤਰ ਰਾਕੇਸ਼ ਕਾਲੀਆ, ਕੌਂਸਲਰ ਬਹਾਦਰ ਸਿੰਘ ਓ. ਕੇ ਸਿਲਾਈ ਮਸ਼ੀਨ ਵਾਲੇ, ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀ ਪਾਲ ਬਾਂਸਲ, ਸਾਬਕਾ ਪ੍ਰਧਾਨ ਲਖਮੀਰ ਸਿੰਘ, ਯੂਥ ਆਗੂ ਹੈਪੀ ਧੀਮਾਨ, ਪਰਮਜੀਤ ਕੌਰ ਪ੍ਰਧਾਨ ਮਹਿਲਾ ਵਿੰਗ, ਕੁਲਦੀਪ ਸ਼ਰਮਾ, ਸੁਖਜਿੰਦਰ ਸੋਢੀ, ਬਲਵਿੰਦਰ ਧੀਮਾਨ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ