Share on Facebook Share on Twitter Share on Google+ Share on Pinterest Share on Linkedin ਬੁਨਿਆਦੀ ਸੁਵਿਧਾਵਾਂ ਨੂੰ ਤਰਸ ਰਿਹਾ ਹੈ ਫੇਜ਼-6 ਦਾ ਸਰਕਾਰੀ ਸਕੂਲ ਸਰਕਾਰੀ ਸਕੂਲਾਂ ਦੀ ਬਦਹਾਲੀ ਕਾਰਨ ਲੋਕ ਹੁੰਦੇ ਹਨ ਪ੍ਰਾਈਵੇਟ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਲਈ ਮਜਬੂਰ: ਵਿਨੀਤ ਵਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਸਰਕਾਰ ਵੱਲੋਂ ਭਾਵੇਂ ਸਕੂਲੀ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਹਾਲਾਤ ਇਹ ਹਨ ਕਿ ਸਰਕਾਰੀ ਸਕੂਲਾਂ ਵਿੱਚ ਲੋੜੀਂਦੀਆਂ ਬੁਨਿਆਂਦੀ ਸੁਵਿਧਾਵਾਂ ਤੱਕ ਹਾਸਲ ਨਾ ਹੋਣ ਕਾਰਨ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਸਕੂਲਾਂ ਵਿੱਚ ਬਚੇ ਪੜ੍ਹਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਸਥਾਨਕ ਫੇਜ਼-6 ਵਿੱਚ ਚਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਸਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਵਰਮਾ ਨੇ ਕਿਹਾ ਕਿ ਇਹ ਸਕੂਲ ਦਾ ਬੁਰਾ ਹਾਲ ਹੈ। ਬੱਚਿਆਂ ਦੇ ਬਾਥਰੂਮਾਂ ਨੂੰ ਤਾਲੇ ਹੀ ਲੱਗੇ ਹੋਏ ਹਨ। ਉਥੇ ਪਾਣੀ ਦਾ ਵੀ ਪ੍ਰਬੰਧ ਨਹੀਂ। ਇਸ ਤੋੱ ਇਲਾਵਾ ਇਹ ਬਾਥਰੂਮ ਵਾਉੱਡਰੀ ਵਾਲ ਤੋੱ ਬਾਹਰ ਬਣੇ ਹੋਏ ਹਨ। ਸ੍ਰੀ ਵਰਮਾ ਨੇ ਕਿਹਾ ਕਿ ਇਸ ਸਕੂਲ ਵਿਚ ਸਟਾਫ ਮੈਂਬਰਾਂ ਲਈ ਜੋ ਬਾਥਰੂਮ ਹਨ। ਉਸ ਵਿੱਚ ਵੀ ਪਾਣੀ ਵਾਲੀ ਟੈਂਕੀ ਨਹੀਂ। ਇਸ ਥਾਂ ਤੋਂ ਬਦਬੂ ਆਉਂਦੀ ਹੈ ਅਤੇ ਸਫਾਈ ਦੀ ਭਾਰੀ ਘਾਟ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਲੱਗਿਆ ਆਰਓ ਸਿਸਟਮ ਵੀ ਸ਼ੋਅ ਪੀਸ ਬਣਿਆ ਹੋਇਆ ਹੈ। ਇਸ ਦਾ ਕੁਨੈਕਸ਼ਨ ਹੀ ਨਹੀਂ ਲੱਗਿਆ। ਸਕੂਲ ਦੀ ਵਾਉੱਡਰੀ ਵਾਲ ਵੀ ਟੁੱਟੀ ਹੋਈ ਹੈ। ਬੱਚਿਆਂ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰੀ ਅਫਸਰ ਬੱਚਿਆਂ ਦੇ ਸਾਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਦਮਗਜੇ ਤਾਂ ਬਹੁਤ ਮਾਰਦੇ ਹਨ ਪਰ ਸਕੂਲਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੁੰਦਾ। ਇਸ ਲਈ ਇਨ੍ਹਾਂ ਸਕੂਲਾਂ ਵਿੱਚ ਬੱਚੇ ਕਿਵੇਂ ਪੜ੍ਹਨ ਆਉਣਗੇ। ਉਨ੍ਹਾਂ ਮੰਗ ਕੀਤੀ ਕਿ ਸਕੂਲ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ