ਲਾਲੜੂ ਪੁਲੀਸ ਵੱਲੋਂ ਮੋਗਾ ਦੇ ਦੋ ਨੌਜਵਾਨ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਮਿਉਂਸਪਲ ਚੋਣਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਲਾਲੜੂ ਪੁਲੀਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਦੀ ਐਸਪੀ (ਦਿਹਾਤੀ) ਡਾ. ਰਵਜੋਤ ਕੌਰ ਗਰੇਵਾਲ ਅਤੇ ਡੀਐਸਪੀ ਡੇਰਾਬੱਸੀ ਸਰਕਲ ਗੁਰਬਖਸ਼ੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਲਾਲੜੂ ਥਾਣਾ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬੀਤੀ 30 ਜਨਵਰੀ ਨੂੰ ਨਾਕਾਬੰਦੀ ਦੌਰਾਨ ਦੱਪਰ ਵਾਲੇ ਪਾਸਿਓਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ ਗਿਆ।
ਹਰਮਨਜੀਤ ਸਿੰਘ ਵਾਸੀ ਮੋਗਾ ਕੋਲੋਂ ਇੱਕ ਪਿਸਤੌਲ ਤੇ ਖਾਲੀ ਮੈਗਜੀਨ, ਇੱਕ ਹੋਰ ਮੈਗਜੀਨ ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਅਤੇ ਅਰੁਣ ਸਾਰਵਾਨ ਉਰਫ਼ ਵਿਸੂ ਵਾਸੀ ਮੋਗਾ ਪਾਸੋ ਇੱਕ ਪਿਸਤੌਲ ਤੇ ਖਾਲੀ ਮੈਗਜੀਨ, 2 ਹੋਰ ਮੈਗਜੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀ ਪੰਜਾਬ ਵਿੱਚ ਚੋਣਾਂ ਦੌਰਾਨ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਸਨ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਲਾਲੜੂ ਥਾਣੇ ਵਿੱਚ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਰਿਮਾਂਡ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਸਾਊਥ ਮੋਗਾ ਵਿਖੇ 3-4 ਅਪਰਾਧਿਕ ਕੇਸ ਦਰਜ ਹਨ। ਜਿਨ੍ਹਾਂ ’ਚੋਂ ਇੱਕ ਮੁਕੱਦਮਾ ਧਾਰਾ 307 ਦੇ ਵਿੱਚ ਦੋਵੇਂ ਭਗੌੜੇ ਕਰਾਰ ਦਿੱਤੇ ਗਏ ਹਨ, ਜੋ ਹੁਣ ਤੱਕ ਆਪਣੀ ਗ੍ਰਿਫ਼ਤਾਰੀ ਤੋਂ ਲੁਕਦੇ ਛਿਪਦੇ ਆ ਰਹੇ ਸਨ ਅਤੇ ਹੁਣ ਫਿਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …