Share on Facebook Share on Twitter Share on Google+ Share on Pinterest Share on Linkedin ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਆਗੂਆਂ ਦੇ ਹੁਕਮਾਂ ’ਤੇ ਤਿਆਰ ਕੀਤੀ ਲੈਂਡ ਪੂਲਿੰਗ ਸਕੀਮ ਕਿਸਾਨ ਵਿਰੋਧੀ: ਬਰਾੜ ਪੀੜਤ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੂੰ ਲਾਮਬੰਦ ਹੋ ਕੇ ਲੈਂਡ ਪੂਲਿੰਗ ਸਕੀਮ ਖ਼ਿਲਾਫ਼ ਸੰਘਰਸ਼ ਕਰਨ ਦਾ ਸੱਦਾ ਨਬਜ਼-ਏ-ਪੰਜਾਬ, ਮੁਹਾਲੀ, 8 ਜੁਲਾਈ: ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਸਕੀਮ ਸਬੰਧੀ ਸੂਬੇ ਦੇ ਕਿਸਾਨਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਮੁੱਦਿਆਂ ਸਬੰਧੀ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਅਹੁਦੇਦਾਰਾਂ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਇਹ ਸਕੀਮ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਅਤੇ ਇਸ ਨੀਤੀ ਦੇ ਲਾਗੂ ਹੋਣ ਤੇ ਕਿਸਾਨਾਂ ਨਾਲ ਵੱਡਾ ਧੋਖਾ ਹੋਣ ਦਾ ਖਦਸ਼ਾ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੀਤੀ ਨੂੰ ਲਾਗੂ ਕਰਕੇ ਕਿਸਾਨਾਂ ਨਾਲ ਵੱਡੇ ਪੱਧਰ ਦੀ ਠੱਗੀ ਮਾਰਨ ਦੀ ਤਿਆਰੀ ਕਰ ਰਹੀ ਹੈ, ਕਿਉੱਕਿ ਸਰਕਾਰ ਕਿਸਾਨਾਂ ਨੂੰ ਝੂਠੇ ਲਾਰੇ ਲਾ ਕੇ ਉਨ੍ਹਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖਰੀਦ ਕੇ ਸਸਤੇ ਰੇਟਾਂ ਤੇ ਕਾਰਪੋਰੇਟ ਸੈਕਟਰ ਦੇ ਹਵਾਲੇ ਕਰਨਾ ਚਾਹੁੰਦੀ ਹੈ। ਇਸ ਮੌਕੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ’ਤੇ ਵਿਅੰਗ ਕਰਦਿਆਂ ਕਾਮਰੇਡ ਬਰਾੜ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਡੰਮੀ ਮੁੱਖ ਮੰਤਰੀ ਹੈ ਅਤੇ ਉਹ ਆਜ਼ਾਦਾਨਾ ਤੌਰ ਤੇ ਕੋਈ ਵੀ ਫੈਸਲਾ ਲੈਣ ਦੀ ਤਾਕਤ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਸੂਬੇ ਦੀ ਸਰਕਾਰ ਨੂੰ ਦਿੱਲੀ ਦੇ ਲੋਕਾਂ ਦਾ ਨਕਾਰਿਆ ਹੋਇਆ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ ਅਤੇ ਦਿੱਲੀ ਦੇ ਆਗੂਆਂ ਦੀ ਟੀਮ ਰਾਹੀਂ ਹੀ ਹਰ ਇੱਕ ਨੀਤੀ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਲਈ ਆਪਣੇ ਤੌਰ ’ਤੇ ਫ਼ੈਸਲੇ ਕੀਤੇ ਜਾ ਰਹੇ ਹਨ, ਜਿਸਦਾ ਖ਼ਮਿਆਜ਼ਾ ਪੰਜਾਬ ਦੇ ਲੋਕ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਤਿਆਰ ਕੀਤੀਆਂ ਨੀਤੀਆਂ ਨੂੰ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ, ਕਿਉਂਕਿ ਇਸ ਵੱਲੋਂ ਤਿਆਰ ਕੀਤੀਆਂ ਨੀਤੀਆਂ ਪੰਜਾਬ ਅਤੇ ਪੰਜਾਬੀਆਂ ਦੀਆਂ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰ ਤੇ ਕੀਤੇ ਸੰਘਰਸ਼ ਸਮੇਂ ਵੀ ਕੇਜਰੀਵਾਲ ਦਾ ਰਵੱਈਆ ਕਿਸਾਨ ਵਿਰੋਧੀ ਰਿਹਾ ਸੀ ਅਤੇ ਹੁਣ ਵੀ ਥੋੜਾ ਸਮਾਂ ਪਹਿਲਾਂ ਕਿਸਾਨਾਂ ਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਜਿਹੜਾ ਤਸ਼ੱਦਦ ਕੀਤਾ ਗਿਆ ਸੀ, ਉਹ ਵੀ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਹੀ ਕਰਵਾਇਆ ਗਿਆ ਸੀ। ਇਸ ਮੌਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਲੈਂਡ ਪੁਲਿੰਗ ਨੀਤੀ ਨੂੰ ਲਾਗੂ ਕਰਨ ਦੇ ਵਿੱਚ ਸਰਕਾਰ ਦੀ ਨੀਅਤ ਠੀਕ ਨਹੀਂ ਹੈ ਕਿਉੱਕਿ ਜੇਕਰ ਇਹ ਨੀਤੀ ਲਾਗੂ ਹੋ ਜਾਂਦੀ ਹੈ ਤਾਂ ਇੱਕ ਤਾਂ ਪੰਜਾਬ ਦਾ ਖੇਤੀ ਵਾਲਾ ਰਕਬਾ ਹੋਰ ਬਹੁਤ ਜਿਆਦਾ ਘੱਟ ਹੋ ਜਾਵੇਗਾ ਅਤੇ ਕਿਸਾਨਾਂ ਦੀ ਆਮਦਨ ਵੀ ਘੱਟ ਜਾਵੇਗੀ। ਉਹਨਾਂ ਕਿਹਾ ਕਿ ਗਮਾਡਾ ਇੱਕ ਪ੍ਰਾਪਰਟੀ ਡੀਲਰ ਦਾ ਕੰਮ ਕਰ ਰਿਹਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਝੂਠੇ ਸਬਜਬਾਗ ਦਿਖਾ ਕੇ ਉਨ੍ਹਾਂ ਦੀ ਜਮੀਨਾਂ ਕੌਡੀਆਂ ਦੇ ਭਾਅ ਲੈਕੇ ਕਾਰਪੋਰੇਟ ਸੈਕਟਰ ਨੂੰ ਸਸਤੀਆਂ ਦਰਾਂ ਤੇ ਵੇਚਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਪੀੜਿਤ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਲਾਮਬੰਦ ਹੋ ਕੇ ਇਸ ਨੀਤੀ ਦੇਬਰਖਿਲਾਫ ਸੰਘਰਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਪਿੰਡ ਬੜੀ, ਮਟਰਾਂ, ਕੁਰੜੀ, ਨਾਰਾਇਣਗੜ੍ਹ, ਝੁੱਗੀਆਂ, ਕਿਸ਼ਨਪੁਰਾ, ਪੱਤੋਂ, ਸਿਆਊ, ਬਾਕਰਪਰ ਆਦਿ ਪਿੰਡਾਂ ਦੇ ਕਿਸਾਨਾਂ ਨੇ ਲੈਂਡ ਐਕੁਜੀਸ਼ਨ ਕਲੈਕਟਰ ਗਮਾਡਾ ਮੁਹਾਲੀ ਨੂੰ ਮੰਗ ਪੱਤਰ ਦੇ ਕੇ ਗਮਾਡਾ ਵੱਲੋਂ ਬੀਤੇ ਸਮੇਂ ਦੌਰਾਨ ਕਿਸਾਨਾਂ ਦੀਆਂ ਜਮੀਨਾਂ ਅਕਵਾਇਅਰ ਕਰਨ ਦੌਰਾਨ ਕਿਸਾਨਾਂ ਨਾਲ ਹੋਏ ਧੋਖੇ ਦੇ ਪੂਰੇ ਵੇਰਵੇ ਦਿੱਤੇ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਮਤੇ ਪਾ ਦਿੱਤੇ ਹਨ ਕਿ ਉਨ੍ਹਾਂ ਦੇ ਪਿੰਡ ਜ਼ੀਰਕਪੁਰ ਕਮੇਟੀ ਨਾਲ ਲਗਾਏ ਜਾਣ, ਕਿਉਂਕਿ ਜੀਰਕਪੁਰ ਵਿੱਚ ਹੁਣ 40 ਕਰੋੜ ਰੁਪਏ ਦਾ ਏਕੜ ਵਿਕਦਾ ਹੈ। ਪਰ ਗਮਾਡਾ ਉਨ੍ਹਾਂ ਦੀਆਂ ਜਮੀਨਾਂ ਕੌਡੀਆਂ ਦੇ ਭਾਅ ਖ਼ਰੀਦ ਕੇ ਸਰਮਾਏਦਾਰਾਂ ਨੂੰ ਵੇਚਣਾ ਚਾਹੁੰਦਾ ਹੈ, ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ, ਸੀਪੀਆਈ ਆਗੂ ਮਹਿੰਦਰਪਾਲ ਸਿੰਘ ਅਤੇ ਪ੍ਰੋਗਰੈਸਿਵ ਫਰੰਟ ਦੇ ਜਨਰਲ ਸਕੱਤਰ ਇੰਸਪੈਕਟਰ ਸੇਵਾਮੁਕਤ ਮਹਿੰਦਰ ਸਿੰਘ ਮਨੌਲੀ ਸੂਰਤ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ