Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦੀ ਬੇਸਮੈਂਟ ਦਾ ਲੈਂਟਰ ਪਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ: ਇੱਥੋਂ ਦੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਅੱਜ ਦੀਵਾਨ ਹਾਲ ਦੀ ਬੇਸਮੈਂਟ ਦਾ ਲੈਂਟਰ ਪਾਇਆ ਗਿਆ। ਇਸ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਲੈਂਟਰ ਪਾਉਣ ਦੀ ਅਰੰਭਤਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਆਧੁਨਿਕ ਸਹੁਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੇਂਟ ਸਮੇਤ 160 ਫੁੱਟ ਲੰਬਾਈ, 135 ਫੁੱਟ ਚੋੜਾਈ ਅਤੇ 35 ਫੁੱਟ ਉਚਾਈ ਵਾਲਾ ਬਣਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਸਮੇਤ ਪਿੰਡ ਅਤੇ ਇਲਾਕੇ ਦੇ ਪਤਵੰਤੇ ਅਤੇ ਕਈ ਸਿਆਸੀ ਆਗੂ ਹਾਜ਼ਰ ਸਨ। ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ