ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 4 ਮਈ ਨੂੰ

ਨਬਜ਼-ਏ-ਪੰਜਾਬ, ਮੁਹਾਲੀ, 3 ਮਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 (ਲੰਬਿਆਂ) ਵਿਖੇ ਭਲਕੇ ਚਾਰ ਮਈ ਨੂੰ ਦੁਪਹਿਰ 12 ਵਜੇ ਤੋਂ ਡੇਢ ਵਜੇ ਤੱਕ ਹੋਵੇਗੀ। ਉਹ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਸਨ ਅਤੇ ਉਹ ਆਪਣੇ ਪਿੱਛੇ ਪਤਨੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਬੇਟੀ ਡਾ. ਸਮੀਰ ਕੌਰ, ਜਵਾਈ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਣੀ ਤੇ ਫਲਕ ਛੱਡ ਗਏ ਹਨ।
ਸ੍ਰੀ ਭੁੱਲਰ ਬਹੁਤ ਹੀ ਮਿਲਾਪੜੇ ਅਤੇ ਸੁਲਝੇ ਹੋਏ ਵਿਅਕਤੀ ਸਨ। ਉਨ੍ਹਾਂ ਮੁੱਢਲੀ ਪੜ੍ਹਾਈ ਅੰਮ੍ਰਿਤਸਰ ਤੋਂ ਪ੍ਰਾਪਤ ਕਰਨ ਉਪਰੰਤ ਅਗਲੇਰੀ ਪੜ੍ਹਾਈ ਲਈ ਕੈਨੇਡਾ ਚਲੇ ਗਏ। ਉੱਥੇ ਉਨ੍ਹਾਂ ਨੇ ਬਰਾਕ ਯੂਨੀਵਰਸਿਟੀ ਕੈਨੇਡਾ ਤੋਂ ਐੱਮਏ (ਬਿਜ਼ਨਸ) ਕੀਤੀ ਅਤੇ ਪੜ੍ਹਾਈ ਦੌਰਾਨ ਹੀ 20 ਕੁ ਸਾਲ ਦੀ ਉਮਰ ਵਿੱਚ ਉਹ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਕਰੀਬ ਡੇਢ ਦਹਾਕਾ ਵਿਦੇਸ਼ ਵਿੱਚ ਰਹਿਣ ਮਗਰੋਂ ਉਨ੍ਹਾਂ ਨੂੰ ਆਪਣੀ ਮਿੱਟੀ ਦਾ ਮੋਹ ਜਾਗ ਪਿਆ ਅਤੇ ਉਹ ਆਪਦੇ ਟੱਬਰ ਨੂੰ ਲੈ ਕੇ ਪੰਜਾਬ ਪਰਤ ਆਏ। ਉਨ੍ਹਾਂ ਨੇ ਜਿੱਥੇ ਆਪਣੀ ਪਤਨੀ ਬੀਬੀ ਰਾਮੂਵਾਲੀਆ ਨੂੰ ਸਿਆਸਤ ਵਿੱਚ ਪ੍ਰਵੇਸ਼ ਕਰਵਾ ਕੇ ਕੱਦਾਵਰ ਨੇਤਾ ਬਣਾਇਆ, ਉੱਥੇ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵੱਡੇ ਕਾਰੋਬਾਰ ਸਥਾਪਿਤ ਕੀਤੇ। ਉਹ ਵੱਡੇ ਕਾਰੋਬਾਰੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਵਿੱਚ ਚੰਗਾ ਰਸੂਖ ਰੱਖਦੇ ਸਨ ਅਤੇ ਹਮੇਸ਼ਾ ਸਾਦਾ ਜੀਵਨ ਜਿਊਣ ਨੂੰ ਤਰਜ਼ੀਹ ਦਿੰਦੇ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…