nabaz-e-punjab.com

ਸਵਰਗੀ ਗੁਰਮੁੱਖ ਸਿੰਘ ਯਾਦਗਾਰੀ 3 ਰੋਜ਼ਾ ਛੇਵਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੇਲੇ ਲਾਹੇਬੰਦ ਸਾਬਿਤ ਹੋਣਗੇ: ਸੁਖਜਿੰਦਰ ਮਾਵੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜੂਨ:
ਸਥਾਨਕ ਸ਼ਹਿਰ ਦੇ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਸਵ. ਗੁਰਮੁੱਖ ਸਿੰਘ ਦੀ ਯਾਦ ਵਿਚ ਛੇਵਾਂ ਤਿੰਨ ਰੋਜ਼ਾ ਕ੍ਰਿਕੇਟ ਟੂਰਨਾਮੈਂਟ ਖੇਡ ਸਟੇਡੀਅਮ ਸਿੰਘਪੁਰਾ ਰੋਡ ਕੁਰਾਲੀ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਉਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਅਤੇ ਕੌਂਸਲਰ ਬਹਾਦਰ ਸਿੰਘ ਓ.ਕੇ ਨੇ ਸਾਂਝੇ ਰੂਪ ਵਿਚ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਹੋ ਰਹੇ ਖੇਡ ਮੇਲੇ ਪ੍ਰਬੰਧਕਾਂ ਦੇ ਸਰਾਹੁਣਯੋਗ ਉਪਰਾਲੇ ਹਨ ਇਨ੍ਹਾਂ ਖੇਡ ਮੇਲਿਆਂ ਨਾਲ ਜੁੜਕੇ ਨਸ਼ਿਆਂ ਅਤੇ ਬੁਰੀ ਸੰਗਤ ਤੋਂ ਬਚਿਆ ਰਹਿੰਦਾ ਹੈ। ਗੈਰੀ ਭੱਟੀ, ਰਮਨ ਸਰੋਆ, ਦਲਵਿੰਦਰ ਸਿੰਘ, ਅਮਨ ਟਿਵਾਣਾ, ਸੂਰਜ ਚੌਧਰੀ, ਸੈਂਪੀ, ਸੁਖਰਾਜ ਸਿੰਘ, ਹੈਪੀ ਆਦਿ ਪ੍ਰਬੰਧਕਾਂ ਨੇ ਦੱਸਿਆ 25 ਜੂਨ ਨੂੰ ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਹੋਵੇਗਾ ਜਿਸ ਦੌਰਾਨ ਮੁਖ ਮਹਿਮਾਨ ਵੱਜੋਂ ਉਘੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਸ਼ੇਰਗਿੱਲ ਇਨਾਮਾਂ ਦੀ ਵੰਡ ਕਰਨਗੇ। ਇਸ ਦੌਰਾਨ ਆਜ਼ਾਦ ਕਲੱਬ ਢੰਗਰਾਲੀ ਨੇ ਭਗਤ ਸਿੰਘ ਸਪੋਰਟਸ ਕਲੱਬ ਕੁਰਾਲੀ ਨੂੰ, ਗੁਰਤੇਜ ਸਪੋਰਟਸ ਕੱਲਬ ਨੇ ਖ਼ਾਬੜਾਂ ਨੂੰ, ਸਟੇਸ਼ਨ ਮੰਡੀ ਕਲੱਬ ਨੇ ਫਤਿਹਗੜ੍ਹ ਦੀ ਟੀਮ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …