ਲੋਕਾਂ ਦੇ ਕੰਮਾਂ ਵਿੱਚ ਲੇਟ-ਲਤੀਫ਼ੀ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 18 ਅਗਸਤ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਅਤੇ ਨੇੜਲੇ ਪਿੰਡਾਂ ਅਤੇ ਕਲੋਨੀਆਂ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਆਦਾਤਰ ਸਮੱਸਿਆਵਾਂ ਬਿਜਲੀ-ਪਾਣੀ, ਸੜਕਾਂ ਅਤੇ ਆਟਾ-ਦਾਲ ਸਕੀਮ ਅਤੇ ਨੀਲੇ ਕਾਰਡਾਂ ਨਾਲ ਸਬੰਧਤ ਸਨ। ਵਿਧਾਇਕ ਤੁਰੰਤ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਫੋਨ ’ਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੀਤਾ ਜਾਵੇਗਾ ਅਤੇ ਇਨ੍ਹਾਂ ਕੰਮਾਂ ਵਿੱਚ ਲੇਟ-ਲਤੀਫ਼ੀ ਅਤੇ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਸਰਕਾਰ ਖ਼ੁਦ ਲੋਕਾਂ ਦੇ ਬੂਹੇ ’ਤੇ ਜਾ ਕੇ ਮੁਸ਼ਕਲਾਂ ਦਾ ਹੱਲ ਕਰ ਰਹੀ ਹੈ ਜਦੋਂਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਮਹੀਨਿਆਂ-ਬੱਧੀ ਖੱਜਲ-ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪੇਂਡੂ ਖੇਤਰ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਵਧੇਰੇ ਲਾਭ ਲੈ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ 43 ਤੋਂ ਵੱਧ ਕਿਸਮ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਅਤੇ ਦਵਾਈਆਂ ਸਮੇਤ ਸਾਰੇ ਲੈਬ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਪੜਾਅਵਾਰ ਸਾਰੇ ਚੋਣ ਵਾਅਦੇ ਪੂਰੇ ਕਰ ਰਹੀ ਹੈ। 95 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…