Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ‘ਚ ਗ਼ੈਰ-ਕਾਨੂੰਨੀ ਪ੍ਰਵਾਸ ਰੋਕਣ ਲਈ ਕਾਨੂੰਨ ਬਣਾਇਆ ਜਾਵੇਗਾ: ਚੰਨੀ ਧੋਖਾਧੜੀ ਕਰਨ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਵਿਦਿਆਰਥੀਆਂ ਨੂੰ ਵਿਦੇਸ਼ਾਂ ‘ਚ ਸਿੱਖਿਆ ਤੇ ਰੋਜ਼ਗਾਰ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਖੋਲਿਆ ਜਾਵੇਗਾ ਵਿਸ਼ੇਸ਼ ਸੈੱਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 23 ਫਰਵਰੀ: ਪੰਜਾਬ ਦੇ ਨੌਜਵਾਨਾਂ ਦਾ ਗ਼ੈਰ-ਕਾਨੂੰਨੀ ਢੰਗ ਵਿਦੇਸ਼ਾਂ ਵਿੱਚ ਪ੍ਰਵਾਸ ਰੋਕਣ ਅਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਸੋਸ਼ਣ ਤੋਂ ਬਚਾਉਣ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ ਠੱਗੀਆਂ ਮਾਰਨ ਵਾਲ਼ੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੇ ਅਮਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਨੇ ਆਈ.ਟੀ.ਐਫ.ਟੀ ਕਾਲਜ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦੇ Àਦਘਾਟਨ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਦਿੱਤੀ । ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿੱÎਖਿਆ ਤੇ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣੂ ਕਰਾਉਣ ਲਈ ਇਹ ਕਾਨਫਰੰਸ ਪੰਜਾਬ ਸਰਕਾਰ ਅਤੇ ਆਈ.ਸੀ.ਐਸ.ਆਈ ਦੇ ਸਾਂਝੇ ਯਤਨਾਂ ਨਾਲ ਆਯੋਜਿਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਟ੍ਰੈਵਲ ਏਜੰਟ ਨੂੰ ਪੰਜਾਬ ਦੇ ਨੌਜਵਾਨਾਂ ਦੀ ਜਿੰਦਗੀ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਧੋਖੇਬਾਜ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਅਤੇ ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰੇਗੀ। ਸ੍ਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿੱਚ ਸਿੱਖਿਆ ਤੇ ਰੋਜ਼ਗਾਰ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਸੈੱਲ ਵੀ ਬਣਾਇਆ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਉਪਰਾਲਾ ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ ਤਾਂ ਜੋ ਨਵੀਂ ਪੀੜੀ ਦੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਵੱਧ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਸ੍ਰੀ ਚੰਨੀ ਨੇ ਕਿਹਾ ਕਿ ਇਸ ਪ੍ਰਕਿਰਿਆ ਨਾਲ ਨਾ ਕੇਵਲ ਪੰਜਾਬੀ ਨੌਜਵਾਨਾਂ ਨੂੰ ਟ੍ਰੈਵਲ ਏਜੰਟਾਂ ਦੇ ਸ਼ੋਸ਼ਣ ਤੋਂ ਬਚਾਇਆ ਜਾ ਸਕੇਗਾ ਸਗੋਂ ਵਿਦੇਸ਼ਾਂ ਵਿੱਚ ਸਿੱਖਿਆ ਤੇ ਰੋਜ਼ਗਾਰ ਚੋਣ ਕਰਨ ਲਈ ਸਹੀ ਰਾਹ ਵੀ ਮਿਲੇਗਾ। ਇਸ ਮੌਕੇ Àੁੱਘੇ ਫਿਲਮਸਾਜ਼ ਤੇ ਪ੍ਰਸਿੱਧ ਸਿਨਮੈਟੋਗ੍ਰਾਫਰ ਸ੍ਰੀ ਮਨਮੋਹਨ ਸਿੰਘ ਤੇ ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਤੇ ਫ੍ਰੀਸਟਾਈਲ ਰੈਸਲਰ ਸ੍ਰੀ ਹਰਪ੍ਰੀਤ ਸਿੰਘ ਰੋਬੋ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਨੇਡੀਅਨ ਕਾਂਸਲੇਟ ਤੋਂ ਸ੍ਰੀਮਤੀ ਲਿੰਡਾ, ਨਾਰਥ ਇੰਡੀਆ ਬ੍ਰਿਟਿਸ਼ ਕਾਊਂਸਲ ਦੇ ਡਾਇਰੈਕਟਰ ਸੀ੍ਰ ਟੌਮ, ਵਧੀਕ ਮੁੱਖ ਸਕੱਤਰ, ਗ੍ਰਹਿ ਮਾਮਲੇ, ਪੰਜਾਬ ਸ੍ਰੀ ਐਨਐਸ ਕਲਸੀ, ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਕੇ ਤਿਵਾੜੀ, ਕਮਿਸ਼ਨਰ-ਕਮ- ਡਾਇਰੈਕਟਰ ਰੋਜ਼ਗਾਰ ਉੱਤਪਤੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਭਾਰਤ ਸਰਕਾਰ ਦੇ ਵਿਦੇਸ਼ ਮੰਤਾਰਾਲਾ ਤੋਂ ਸੀਨੀਅਰ ਅਧਿਕਾਰੀ ਸ੍ਰੀ ਨਿਸ਼ੀਕਾਂਤ ਸਿੰਘ, ਜਨਰਲ ਮੈਨੇਜਰ, ਓਵਰਸੀਜ਼ ਮੈਨਪਾਵਰ ਕੰਪਨੀ ਆਂਦਰਾ ਪ੍ਰਦੇਸ਼ ਲਿਮਟਡ ਡਾ. ਕੇ.ਵੀ ਸਵਾਮੀ, ਡਾਇਰੈਕਟਰ ਜਨਰਲ ਆਈ.ਸੀ.ਐਸ.ਆਈ ਡਾ. ਗੁਲਸ਼ਨ ਕੁਮਾਰ ਅਤੇ ਆਈ.ਟੀ.ਐਫ.ਟੀ ਦੇ ਚੀਫ ਪੈਟਰਨ ਲੈਫਟੀਨੈਂਟ ਜਨਰਲ ਕੇਜੇ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ