ਪਾਈਪਲਾਈਨ ’ਚ ਲੀਕੇਜ: ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ, ਮੁਹਾਲੀ, 3 ਜੂਨ:
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਅਗਲੇ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਮਾਈਕਲ ਨੇ ਦੱਸਿਆ ਕਿ ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਹੱਦ ਨੇੜੇ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ ਵਿੱਚ ਅਚਾਨਕ ਲੀਕੇਜ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਚੰਡੀਗੜ੍ਹ ਜਲ ਸਪਲਾਈ ਵਿਭਾਗ ਵੱਲੋਂ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੇ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਦੀ ਮੇਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਲਈ ਪਾਣੀ ਦੀ ਬੰਦੀ ਲਈ ਗਈ ਹੈ। ਜਿਸ ਕਾਰਨ ਭਲਕੇ 4 ਅਤੇ 5 ਜੂਨ ਨੂੰ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਨਹਿਰੀ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਕ ਹੋਵੇਗੀ।
ਅਧਿਕਾਰੀ ਨੇ ਦੱਸਿਆ ਕਿ 4 ਜੂਨ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪੈ੍ਰਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ। ਉਂਜ ਉਨ੍ਹਾਂ ਕਿਹਾ ਕਿ ਵਿਭਾਗ ਕੋਲ ਪਾਣੀ ਦੀ ਕੋਈ ਕਮੀ ਨਹੀਂ ਹੈ। ਕਸੌਲੀ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਪਾਈਪਲਾਈਨ ਲੀਕੇਜ ਹੋਣ ਕਾਰਨ ਮੁਰੰਮਤ ਕਾਰਜਾਂ ਦੇ ਚੱਲਦਿਆਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…