ਖਾਲਸਾ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਫਰਵਰੀ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸਪਿੰਦਰ ਸਿੰਘ ਦੀ ਦੇਖ ਰੇਖ ਵਿਚ ਸਾਂਝ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਮੋਹਨ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਵਿਖੇ ਹੋਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਬਾਰੇ ਆਪਣੇ ਮਾਪਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਰਹੇ ਸੜਕੀ ਹਾਦਸਿਆਂ ਅਤੇ ਟਰੈਫਿਕ ਸਮੱਸਿਆ ਨੂੰ ਨੱਥ ਪਾਈ ਜਾ ਸਕੇ। ਪ੍ਰਿੰ ਸਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਦੇ ਲਈ ਸਾਂਝ ਕੇਂਦਰ ਦੇ ਇੰਚਾਰਜ ਮੋਹਨ ਸਿੰਘ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਮਾਸਟਰ ਹਰੀ ਸਿੰਘ, ਲੈਕ. ਕਮਲਜੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…