ਕੇਜਰੀਵਾਲ ਦੀ ਬੈਲੇਟ ਨਾਲ ਵੋਟਿੰਗ ਦੀ ਮੰਗ ਨੂੰ ਐਲ.ਜੀ. ਨੇ ਕੀਤਾ ਖਾਰਜ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਮਾਰਚ:
ਦਿੱਲੀ ਨਗਰ ਨਿਗਮ ਦੀਆਂ ਚੋਣਾਂ ਬੈਲੇਟ ਪੇਪਰ ਨਾਲ ਕਰਵਾਏ ਜਾਣ ਦੀ ਮੰਗ ਨੂੰ ਭਾਰਤ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਰਾਜ ਨਿਵਾਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਮੰਗ ਖਾਰਿਜ ਕਰਨ ਦੇ ਪਿੱਛੇ ਕਿਹਾ ਗਿਆ ਹੈ ਕਿ ਨਿਯਮਾਂ ਵਿੱਚ ਤਬਦੀਲੀ ਕਰ ਕੇ ਬੈਲੇਟ ਰਾਹੀਂ ਚੋਣਾਂ ਕਰਵਾਉਣੀਆਂ ਕਾਫੀ ਮੁਸ਼ਕਲ ਹਨ। ਹੁਣ ਜਦੋਂ ਕਿ ਅਪ੍ਰੈਲ ਵਿੱਚ ਚੋਣਾਂ ਹੋਣੀਆਂ ਹਨ ਤਾਂ ਇੰਨੇ ਘੱਟ ਸਮੇੱ ਵਿੱਚ ਸਾਰੇ ਵਸੀਲੇ ਜੁਟਾ ਸਕਣਾ ਸੰਭਵ ਨਹੀਂ ਹੈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਈ.ਵੀ.ਐਮ. ਨਾਲ ਗੜਬੜੀ ਕਰਨ ਦਾ ਦੋਸ਼ ਲਾਇਆ ਸੀ। ਇਸ ਤੋੱ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਦੀ ਹਾਰ ਦੇ ਪਿੱਛੇ ਈ.ਵੀ.ਐਮ. ਵਿੱਚ ਛੇੜਛਾੜ ਦੀ ਗੱਲ ਕਹਿੰਦੇ ਹੋਏ ਜਾਂਚ ਦੀ ਮੰਗ ਕੀਤੀ ਸੀ।
ਇਹੀ ਨਹੀਂ ਉਨ੍ਹਾਂ ਨੇ ਦਿੱਲੀ ਦੇ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਈ.ਵੀ.ਐਮ. ਦੀ ਜਗ੍ਹਾ ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਲਈ ਉਨ੍ਹਾਂ ਨੇ ਮੁੱਖ ਸਕੱਤਰ ਦੇ ਮਾਧਿਅਮ ਨਾਲ ਇਸ ਦਿਸ਼ਾ ਵਿੱਚ ਨਿਰਦੇਸ਼ ਜਾਰੀ ਕਰਨਾ ਚਾਹਿਆ ਪਰ ਬਿਨਾਂ ਨਿਯਮ ਬਦਲੇ ਅਜਿਹਾ ਨਹੀਂ ਕੀਤਾ ਜਾ ਸਕਦਾ ਸੀ। ਅਜਿਹੇ ਵਿੱਚ ਕੇਜਰੀਵਾਲ ਨੇ ਨਿਯਮ ਬਦਲਣ ਅਤੇ ਚੋਣਾਂ ਨੂੰ ਬੈਲੇਟ ਦੇ ਮਾਧਿਅਮ ਨਾਲ ਕਰਵਾਉਣ ਲਈ ਐਲ.ਜੀ. ਨੂੰ ਲਿਖਿਆ ਸੀ। ਜ਼ਿਕਰਯੋਗ ਹੈ ਕਿ ਤਿੰਨਾਂ ਨਗਰ ਨਿਗਮਾਂ ਦੀਆਂ ਚੋਣਾਂ 22 ਅਪ੍ਰੈਲ ਨੂੰ ਹੋਣੀਆਂ ਹਨ ਅਤੇ ਨਤੀਜੇ 25 ਅਪਰੈਲ ਨੂੰ ਆਉਣੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…