Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਖਰੜ ਸਿਟੀ ਨੇ ਟੈਗੋਰ ਨਿਕੇਤਨ ਮਾਡਲ ਸਕੂਲ ਦੇ ਬੱਚਿਆਂ ਨੂੰ ਪੰਛੀਆਂ ਦੇ ਪਾਣੀ ਲਈ 500 ਕਟੋਰੇ ਵੰਡੇ ਨਬਜ਼-ਏ-ਪੰਜਾਬ ਬਿਊਰੋ, ਖਰੜ, 6 ਮਈ: ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਿਖੇ ਸਕੂਲ ਦੇ ਬੱਚਿਆਂ ਨੂੰ ਪੰਛੀਆਂ ਲਈ ਪਾਣੀ ਦੀ ਮਹੱਤਤਾ’ ਬਾਰੇ ਸੈਮੀਨਾਰ ਕਰਵਾਇਆ ਗਿਆ ਅਤੇ ਆਪਣੇ ਆਪਣੇ ਘਰਾਂ ਵਿਚ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਮਿੱਟੀ ਦੇ ਕਿਟੋਰੇ ਵੀ ਵੰਡੇ ਗਏ। ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਹਰ ਨੂੰ ਜਰੂਰਤ ਹੈ ਭਾਵੇ ਉਹ ਪੰਛੀ ਜਾਂ ਇਨਸਾਨ। ਕਲੱਬ ਤੇ ਸਕੂਲ ਵਲੋਂ ਸਾਂਝੇ ਤੌਰ ਤੇ ਬੱਚਿਆਂ ਨੂੰ 500 ਮਿੱਟੀ ਦੇ ਕਿਟੋਰੇ ਵੰਡੇ ਗਏ। ਉੱਘੇ ਸਮਾਜ ਸੇਵਕ ਤੇ ਸਕੂਲ ਦੇ ਪਿੰ੍ਰਸੀਪਲ ਜਤਿੰਦਰ ਗੁਪਤਾ ਨੇ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਜੋ ਪੰਛੀਆਂ ਲਈ ਮਿੱਟੀ ਦੇ ਕਿਟੋਰੇ ਵੰਡੇ ਗਏ ਹਨ ਉਹ ਆਪਣੇ ਆਪਣੇ ਘਰਾਂ ਵਿਚ ਰੱਖਣਗੇ ਅਤੇ ਰੋਜ਼ਾਨਾ ਸਵੇਰੇ ਇਨ੍ਹਾਂ ਵਿਚ ਪੰਛੀਆਂ ਲਈ ਪਾਣੀ ਪਾਉਣਗੇ। ਉਨ੍ਹਾਂ ਕਲੱਬ ਦੇ ਅਹੁਦੇਦਾਰ ਨੂੰ ਭਰੋਸਾ ਦਿਵਾਇਆ ਕਿ ਉਹ ਸਮਾਜ ਸੇਵੀ ਕੰਮਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਗੁਰਮੁੱਖ ਸਿੰਘ ਮਾਨ, ਸਕੱਤਰ ਭਾਰਤ ਜੈਨ,ਫਸਟ ਪ੍ਰਧਾਨ ਪਰਮਪ੍ਰੀਤ ਸਿੰਘ, ਸੰਜੀਵ ਗਰਗ, ਹਰਬੰਸ ਸਿੰਘ, ਪ੍ਰਿਤਪਾਲ ਸਿੰਘ ਲੌਂਗੀਆਂ, ਵਨੀਤ ਜੈਨ, ਸੁਭਾਸ ਅਗਰਵਾਲ ਸਮੇਤ ਸਕੂਲ ਦੇ ਸਟਾਫ ਮੈਂਬਰ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ