Nabaz-e-punjab.com

ਲਾਇਨਜ਼ ਕਲੱਬ ਮੁਹਾਲੀ ਨੇ ਸ਼ਹਿਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਲਾਇਨਜ਼ ਕੱਲਬ ਮੁਹਾਲੀ ਵਲੋੱ ਕਲੱਬ ਦੇ ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਮੁਹਾਲੀ ਵਿੱਚ ਨਸ਼ਿਆਂ ਸਬੰਧੀ ਜਾਗੂਕਤਾ ਸਬੰਧੀ ਵਿਸ਼ਾਲ ਰੈਲੀ ਕੱਢੀ ਗਈ। ਇਸ ਦੌਰਾਨ ਆਈਵੀਵਾਈ ਹਸਪਤਾਲ ਦੇ ਡਾ. ਸੁਰੇਸ਼ ਕੁਮਾਰ ਅਤੇ ਡਾਕਟਰ ਡਿੰਪੀ ਵੱਲੋਂ ਸਲਮ ਏਰੀਏ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਕੈਬਨਿਟ ਸਕੱਤਰ ਜੇਐਸ ਰਾਹੀ, ਜ਼ੋਨ ਚੇਅਰਮੈਨ ਹਰਪ੍ਰੀਤ ਸਿੰਘ ਅਟਵਾਲ, ਪ੍ਰਧਾਨ ਜਸਵਿੰਦਰ ਸਿੰਘ, ਸਕੱਤਰ ਜਤਿੰਦਰਪਾਲ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ ਤੂਰ, ਸੀਨੀਅਰ ਮੈਂਬਰ ਅਮਰਜੀਤ ਸਿੰਘ ਬਜਾਜ, ਕੁਲਵੰਤ ਸਿੰਘ, ਕੁਲਦੀਪ ਸਿੰਘ ਵੀ ਹਾਜ਼ਰ ਸਨ।
ਉਧਰ, ਲਾਇਨਜ ਕਲੱਬ ਮੁਹਾਲੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਮਾਇਓ ਹੈਲਥਕੇਅਰ ਦੇ ਸਹਿਯੋਗ ਨਾਲ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਫੇਜ਼ 8 ਦੇ ਅੰਬ ਸਾਹਿਬ ਗੁਰਦੁਆਰੇ ਵਿੱਚ ਭਲਕੇ 24 ਅਗਸਤ ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੁਫ਼ਤ ਬੀਪੀ, ਸ਼ੂਗਰ,ਆਰਬੀਐਸ ਅਤੇ ਈਸੀਜੀ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਹੋਰ ਵੀ ਕਈ ਮੈਡੀਕਲ ਸਹੂਲਤਾਂ ਦਿੱਤੀਆ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…