Nabaz-e-punjab.com

ਲਾਇਨਜ਼ ਕਲੱਬ ਨੇ ਸਰਕਾਰੀ ਸਕੂਲ ਤੇ ਪਾਰਕਾਂ ਵਿੱਚ 200 ਤੋਂ ਵੱਧ ਪੌਦੇ ਲਗਾਏ

ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਜਥੇਦਾਰ ਅਮਰੀਕ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਲਾਇਨਜ਼ ਕਲੱਬ ਮੁਹਾਲੀ ਵੱਲੋਂ ਮੁਹਾਲੀ ਨੂੰ ਹਰਿਆ ਭਰਿਆ ਬਣਾਉਣ ਲਈ ਵੱਡੇ ਪੱਧਰ ’ਤੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2, ਕਮਿਊਨਿਟੀ ਸੈਂਟਰ ਅਤੇ ਵੱਖ ਵੱਖ ਪਾਰਕਾਂ ਵਿੱਚ 200 ਤੋਂ ਵੱਧ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਰਸਮੀ ਉਦਘਾਟਨ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਟਕਸਾਲੀ ਜਥੇਦਾਰ ਅਮਰੀਕ ਸਿੰਘ ਨੇ ਸਕੂਲ ਦੇ ਗਰਾਉਂਡ ਵਿੱਚ ਇਕ ਪੌਦਾ ਲਗਾ ਕੇ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਪਹਿਲਾਂ ਤੋਂ ਲੱਗੇ ਫੁਲ ਪੌਦਿਆਂ ਦੀ ਆਪਣੇ ਬੱਚਿਆਂ ਵਾਂਗ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਅਤੇ ਕੌਂਸਲਰ ਬੀਬਾ ਜਸਪ੍ਰੀਤ ਕੌਰ ਅਤੇ ਸੀਨੀਅਰ ਯੂਥ ਆਗੂ ਰਾਜਾ ਕੰਵਰਜੋਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣੇ ਘਰਾਂ, ਦਫ਼ਤਰਾਂ ਅਤੇ ਹੋਰ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਸ ਦੌਰਾਨ ਸਕੂਲੀ ਬੱਚਿਆਂ ਨੂੰ ਲੱਡੂ ਵੰਡੇ ਗਏ ਅਤੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ, ਜ਼ੋਨਲ ਚੇਅਰਮੈਨ ਹਰਪ੍ਰੀਤ ਸਿੰਘ ਅਟਵਾਲ, ਅਮਰਜੀਤ ਸਿੰਘ ਬਜਾਜ, ਜੇਐਸ ਰਾਹੀ, ਗੁਰਚਰਨ ਸਿੰਘ, ਇੰਜ. ਕਰਨੈਲ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਤੁਰ, ਡੀਐਸ ਚੰਦੋਕ, ਕੁਲਵੰਤ ਸਿੰਘ ਸੰਧੂ, ਆਰਕੇ ਗਰਗ, ਰਜਿੰਦਰ ਚੌਹਾਨ ਅਤੇ ਐਸਕੇ ਭੱਲਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…