nabaz-e-punjab.com

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਰਹੇਗਾ ਲੌਕਡਾਊਨ

ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਪਰੈਲ:
ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ। ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…