ਲੋਕ ਸਭਾ ਚੋਣਾਂ-2024: ਗਰਮੀ ਅਤੇ ਲੂ ਤੋਂ ਬਚਾਅ ਲਈ ਪੋਲਿੰਗ ਬੂਥਾਂ ’ਤੇ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ

‘ਹੀਟ ਵੈਦਰ ਮੈਨੇਜਮੈਂਟ’ ਪੋਲਿੰਗ ਸਟਾਫ਼ ਦੀ ਸਿਖਲਾਈ ਦੇ ਪਾਠਕ੍ਰਮ ਦਾ ਹਿੱਸਾ ਹੋਵੇਗਾ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 5 ਮਈ:
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਵੀ ਆਗਾਊਂ ਪ੍ਰਬੰਧ ਮੁਕੰਮਲ ਕਰਨ ਵਿੱਚ ਜੁਟ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜੂਨ ਮਹੀਨੇ ਵਿੱਚ ਅੱਤ ਦੀ ਗਰਮੀ ਅਤੇ ਲੂ ਦੀ ਸੰਭਾਵਨਾ ਵੱਧ ਜਾਂਦੀ ਹੈ। ਇਨ੍ਹਾਂ ਚੁਨੌਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਗਰਮੀ ਅਤੇ ਲੂ ਨਾਲ ਜੁੜੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਲਈ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਠੋਸ ਕਦਮ ਚੁੱਕਣ ਲਈ ਕਿਹਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਵਿਖੇ ਪੋਲਿੰਗ ਸਟਾਫ਼ ਦੇ ਸਿਖਲਾਈ ਸਥਾਨਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਫ਼ਸਰਾਂ (ਐਸਡੀਐਮਜ਼) ਨਾਲ ਪਹਿਲਾਂ ਹੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਕਤ ਖ਼ਤਰੇ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਤਦਾਨ ਵਾਲੇ ਦਿਨ ਮੌਸਮ ਦੀ ਤਪਿਸ਼ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਬਹੁਤ ਜ਼ਿਆਦਾ ਧਿਆਨ ਰੱਖਿਆ ਜਾਵੇ। ਚੋਣਾਂ ਦੇ ਮੱਦੇਨਜ਼ਰ ‘ਹੀਟ ਵੈਦਰ ਮੈਨੇਜਮੈਂਟੂ ਨੂੰ ਪੋਲਿੰਗ ਸਟਾਫ਼ ਦੀ ਸਿਖਲਾਈ ਦੇ ਹਿੱਸੇ ਵਜੋਂ ਪਹਿਲਾਂ ਹੀ ਸਿਖਲਾਈ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਠੀਕ ਮਹਿਸੂਸ ਨਾ ਕਰੇ, ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪੋਲਿੰਗ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਪੋਲਿੰਗ ਬੂਥਾਂ ’ਤੇ ਵਾਲੰਟੀਅਰਾਂ/ਸਿਹਤ ਕਰਮਚਾਰੀਆਂ ਦਾ ਪ੍ਰਬੰਧ ਕਰਕੇ ਢੁਕਵੇਂ ਉਪਾਵਾਂ ਜਿਵੇਂ ਕਿ ਗਿੱਲੇ ਤੌਲੀਏ, ਪੀਣ ਵਾਲੇ ਪਾਣੀ ਅਤੇ ਓਆਰਐਸ ਪਾਊਚ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਏਆਰਓਜ਼ ਨੂੰ ਵੱਧ ਤੋਂ ਵੱਧ ਪੱਖੇ/ਕੂਲਰ, ਹਾਈਡ੍ਰੇਸ਼ਨ ਸਟੇਸ਼ਨ, ਕਮਜ਼ੋਰ ਅਤੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਲਈ ਉਡੀਕ ਖੇਤਰ, ਮੈਡੀਕਲ ਸਹੂਲਤਾਂ, ਲਚਕਦਾਰ ਕਤਾਰ ਪ੍ਰਬੰਧਨ ਅਤੇ ਐਮਰਜੈਂਸੀ ਪ੍ਰਤੀਕਿਰਿਆ ਯੋਜਨਾ ਆਦਿ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਰਮ ਮੌਸਮ ਦੇ ਮੱਦੇਨਜ਼ਰ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲੈ ਕੇ ਆਉਣਾ ਸਾਡੇ ਲਈ ਵੱਡੀ ਚੁਣੌਤੀ ਹੋਵੇਗੀ ਪਰ ਸਾਨੂੰ ਪੋਲਿੰਗ ਬੂਥਾਂ ’ਤੇ ਢੁਕਵੇਂ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲਾਂ ਤੋਂ ਹੀ ਯੋਜਨਾ ਬਣਾਉਣੀ ਪਵੇਗੀ ਤਾਂ ਜੋ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…