ਲੋਕ ਸਭਾ ਚੋਣਾਂ: ਭਾਜਪਾ ਨੇ ਵਰਕਰਾਂ ਨੂੰ ਹੁਣੇ ਤੋਂ ਚੋਣ ਪ੍ਰਚਾਰ ਤੇ ਤਿਆਰੀਆਂ ’ਚ ਜੁੱਟ ਜਾਣ ਲਈ ਪ੍ਰੇਰਿਆ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਨੂੰ ਜਿਤਾਉਣ ਲਈ ਮੁਹਾਲੀ ਅਹਿਮ ਯੋਗਦਾਨ ਪਾਵੇਗਾ: ਵਸ਼ਿਸ਼ਟ

ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ:
ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਅੱਜ ਇੱਥੋਂ ਵੇਵ ਅਸਟੇਟ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਪ੍ਰਚਾਰ ਲਈ ਜੁੱਟ ਜਾਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭਾਜਪਾ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮੁਹਾਲੀ ਅਹਿਮ ਯੋਗਦਾਨ ਪਾਏਗਾ। ਮੀਟਿੰਗ ਵਿੱਚ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਸ਼ਾਮਲ ਹੋਏ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਰਾਸ਼ਟਰ ਦਾ ਨਿਰਮਾਣ ਕਰਨਾ, ਭਾਰਤ ਨੂੰ ਵਿਸ਼ਵ ਗੁਰੂ, ਦੁਨੀਆ ਦੀ ਸਭ ਤੋਂ ਵੱਡੀ ਤਾਕਤ ਬਣਾਉਣ ਤੇ ਪੰਜਾਬ ਨੂੰ ਖ਼ੁਸ਼ਹਾਲ ਤੇ ਰੰਗਲਾ ਬਣਾਉਣਾ ਪ੍ਰਧਾਨ ਮੰਤਰੀ ਨਰਿੰਦਰ ਤੇ ਭਾਜਪਾ ਦਾ ਮੁੱਖ ਉਦੇਸ਼ ਹੈ। ਜਿਸ ਨੂੰ ਪੂਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਕੇ ਸਖ਼ਤ ਮਿਹਨਤ ਕਰਨੀ ਪਵੇਗੀ। ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਮੋਦੀ ਲਹਿਰ ਚੱਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਵੀ ਹੈ।
ਉੱਭਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆ ਸੀਟਾਂ ’ਤੇ ਭਾਜਪਾ ਦੇ ਉਮੀਦਵਾਰ ਜੇਤੂ ਬਣਨਗੇ ਕਿਉਂਕਿ ਪੰਜਾਬੀ ਦੂਜੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੌਕਾ ਦੇ ਚੁੱਕੇ ਹਨ ਪ੍ਰੰਤੂ ਕਿਸੇ ਵੀ ਪਾਰਟੀ ਨੇ ਪੰਜਾਬ ਦਾ ਭਲਾ ਨਹੀਂ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ, ਕਾਂਗਰਸ ਅਤੇ ਅਕਾਲੀ ਦਲ ਸਮੇਤ ਸਾਰੀਆਂ ਪਾਰਟੀਆਂ ਨੂੰ ਪੰਜਾਬੀ ਨਕਾਰ ਕੇ ਭਾਜਪਾ ਨੂੰ ਜਿਤਾਉਣ ਅਤੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ।
ਭਾਜਪਾ ਮੰਡਲ ਦੇ ਜਨਰਲ ਸਕੱਤਰ ਗੁਲਸ਼ਨ ਸੂਦ ਨੇ ਮੀਟਿੰਗ ਵਿੱਚ ਪਹੁੰਚਣ ਲਈ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਮੰਡਲ ਪ੍ਰਧਾਨ ਰਮਨ ਸ਼ੈਲੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਇਸ ਮੌਕੇ ਭਾਜਪਾ ਆਈਟੀ ਸੈੱਲ ਦੇ ਕੋ-ਕਨਵੀਨਰ ਆਂਸ਼ੂ ਠਾਕੁਰ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਪਵਨ ਸਚਦੇਵਾ, ਜੋਗਿੰਦਰ ਭਾਟੀਆ, ਸਨਾਤਨ ਧਰਮ ਸਭਾ ਦੇ ਪ੍ਰਧਾਨ ਸੱਤ ਨਾਰਾਇਣ ਸ਼ਰਮਾ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਦੀਪਕ ਕੁਮਾਰ, ਡਾ. ਸੁਮਿਤ, ਸੁਨੀਲ, ਚਰਨ ਰਾਮ ਬੱਸੀ, ਸੁਨੀਲ ਡਡਵਾਲ, ਛਿੰਦਰ ਕੁਮਾਰ, ਪ੍ਰਦੀਪ ਅਰੋੜਾ, ਰਾਜੇਸ਼ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…