Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ: ਗੁਆਂਢੀ ਸੂਬਿਆਂ ਦੀਆਂ ਸਾਂਝੀ ਹੱਦਾਂ ’ਤੇ ਚੌਕਸੀ ਵਧਾਉਣ ’ਤੇ ਜ਼ੋਰ ਮੁਹਾਲੀ ਤੇ ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਲਈ ਸਿਰਜੋੜ ਕੇ ਬੈਠੇ, ਸ਼ਹਿਰ ’ਚ ਫਲੈਗ ਮਾਰਚ ਕੀਤਾ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਸਬੰਧੀ ਕਮਰ ਕੱਸ ਲਈ ਹੈ। ਅੱਜ ਇੱਥੋਂ ਦੇ ਸੋਹਾਣਾ ਥਾਣਾ ਕੰਪਲੈਕਸ ਵਿੱਚ ਸਥਿਤ ਪੁਲੀਸ ਸਬ ਡਵੀਜ਼ਨ-2 ਦੇ ਦਫ਼ਤਰ ਵਿਖੇ ਮੁਹਾਲੀ ਪੁਲੀਸ ਅਤੇ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਕੀਤੀ। ਜਿਸ ਵਿੱਚ ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਨਵੀਨਪਾਲ ਸਿੰਘ ਲਹਿਲ, ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ, ਥਾਣਾ ਸੋਹਾਣਾ ਦੇ ਐਸਐਚਓ ਜਸਪ੍ਰੀਤ ਸਿੰਘ, ਆਈਟੀ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਹਿੰਮਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਮੀਟਿੰਗ ਵਿੱਚ ਮੁਹਾਲੀ ਤੇ ਚੰਡੀਗੜ੍ਹ ਨਾਲ ਲਗਦੇ ਗੁਆਂਢੀ ਸੂਬਿਆਂ ਦੀਆਂ ਸਾਂਝੀ ਹੱਦਾਂ ਉੱਤੇ ਅੰਤਰਰਾਜੀ ਸੰਯੁਕਤ ਨਾਕਿਆਂ, ਕਾਨੂੰਨ ਵਿਵਸਥਾ ਦੇ ਮੁੱਦੇ, ਜ਼ਿਲ੍ਹਾ ਪੱਧਰੀ ਸੁਰੱਖਿਆ ਤਾਲਮੇਲ, ਗੈਂਗਸਟਰਾਂ, ਨਸ਼ੀਲੇ ਪਦਾਰਥਾਂ/ਸ਼ਰਾਬ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਤਾਜ਼ਾ ਖ਼ੁਫ਼ੀਆ ਜਾਣਕਾਰੀ, ਸ਼ਰਾਬ/ਡਰੱਗ ਅਤੇ ਕੈਸ਼ ਦੀ ਅਦਲਾ-ਬਦਲੀ ਨੂੰ ਰੋਕਣ ਲਈ ਇੰਟਰ-ਸਟੇਟ ਸਰਹੱਦਾਂ ’ਤੇ ਸਖ਼ਤ ਨਾਕੇ ਲਗਾਉਣ ਅਤੇ ਚੋਣਾਂ ਨਾਲ ਸਬੰਧਤ ਹੋਰ ਮੱੁਦਿਆਂ ਬਾਰੇ ਚਰਚਾ ਕੀਤੀ ਗਈ। ਡੀਐਸਪੀ ਬੱਲ ਨੇ ਆਪਸੀ ਸਹਿਯੋਗ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਭਗੌੜੇ, ਪੈਰੋਲ ਜੰਪਰਾਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਨਸ਼ੀਲੇ ਪਦਾਰਥਾਂ/ਸ਼ਰਾਬ ਦੀ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਂਦੇ ਸੋਖੇ ਰਸਤਿਆਂ ਦੀ ਪਛਾਣ ਕਰਕੇ ਸਮੂਹ ਐਂਟਰੀ ਪੁਆਇੰਟਾਂ ’ਤੇ ਸਖ਼ਤ ਨਾਕਾਬੰਦੀ ਅਤੇ ਪੈਟਰੋਲਿੰਗ ਰਾਹੀਂ ਕਵਰ ਕਰਨ ਬਾਰੇ ਚਰਚਾ ਕੀਤੀ। ਉਧਰ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁਹਾਲੀ ਪੁਲੀਸ ਵੱਲੋਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸ਼ਹਿਰ ਫਲੈਗ ਮਾਰਚ ਕੱਢਿਆ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਤੋਂ ਸ਼ੁਰੂ ਹੋਇਆ, ਜੋ ਫੇਜ਼-9, ਫੇਜ਼-10, ਫੇਜ਼-11 ਤੋਂ ਅੱਗੇ ਆਈਸਰ ਚੌਂਕ ਅਤੇ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ਤੋਂ ਹੁੰਦਾ ਹੋਇਆ ਵਾਪਸ ਫੇਜ਼-8 ਵਿੱਚ ਪਹੁੰਚ ਕੇ ਖ਼ਤਮ ਹੋਇਆ। ਇਸ ਦੌਰਾਨ ਜਗਤਪੁਰਾ ਕਲੋਨੀ ਸਮੇਤ ਹੋਰਨਾਂ ਥਾਵਾਂ ’ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ