ਲੋਕ ਸਭਾ ਚੋਣਾਂ: ਕਿਸਾਨਾਂ ਵੱਲੋਂ ਪਿੰਡਾਂ ’ਚ ਭਾਜਪਾ ਦਾ ਸ਼ਾਂਤਮਈ ਵਿਰੋਧ ਕਰਨ ਦਾ ਮਤਾ ਪਾਸ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਚੱਪੜਚਿੜੀ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਇਤਿਹਾਸਕ ਨਗਰ ਚੱਪੜਚਿੜੀ ਵਿਖੇ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਏ ਗਏ ਸਾਇਲੋਜ ਵਿੱਚ ਕਣਕ ਨਾ ਲਿਜਾਉਣ, ਭਾਜਪਾ ਦਾ ਪਿੰਡਾਂ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਮਤਾ ਪਾਸ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ ਅਤੇ ਪੈਂਡਿੰਗ ਮੰਗਾਂ ਬਾਰੇ ਸਵਾਲ ਪੁੱਛੇ ਜਾਣਗੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖ਼ਰੀਦ ਸ਼ੁਰੂ ਹੋ ਗਈ ਹੈ ਪ੍ਰੰਤੂ ਹਾਲੇ ਤੱਕ ਲੋੜ ਅਨੁਸਾਰ ਬਾਰਦਾਨਾ ਨਹੀਂ ਪਹੁੰਚ ਰਿਹਾ। ਨਾਲ ਹੀ ਕਿਸਾਨਾਂ ਨੇ ਪ੍ਰਭ ਆਸਰਾ ਪਡਿਆਲਾ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਬਿਜਲੀ ਬਹਾਲ ਨਾ ਕੀਤੀ ਗਈ ਤਾਂ ਕਿਸਾਨ ਯੂਨੀਅਨ ਵੱਲੋਂ 15 ਅਪਰੈਲ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਗੁਰਮੀਤ ਸਿੰਘ ਖੂਨੀਮਾਜਰਾ, ਦਰਸ਼ਨ ਸਿੰਘ ਦੁਰਾਲੀ, ਅਮਰੀਕ ਸਿੰਘ ਭੋਲਾ ਸਲਾਮਤਪੁਰ, ਕੁਲਵੰਤ ਸਿੰਘ ਰੁੜਕੀ, ਜਰਨੈਲ ਸਿੰਘ ਘੜੂੰਆਂ, ਕੁਲਵੰਤ ਸਿੰਘ ਚਿੱਲਾ, ਗੁਰਦੀਪ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ, ਜਸਵੰਤ ਸਿੰਘ ਮਾਣਕ ਮਾਜਰਾ, ਸ਼ੇਰ ਸਿੰਘ ਚੋਲਟਾ, ਸੁਰਿੰਦਰ ਸਿੰਘ ਬਰਿਆਲੀ, ਭਜਨ ਸਿੰਘ ਦੁਰਾਲੀ ਅਤੇ ਪਰਮਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…