ਲੋਕ ਸਭਾ ਚੋਣਾਂ: ਪ੍ਰਚਾਰ ਸਮੱਗਰੀ ’ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਤੇ ਪਤਾ ਹੋਣਾ ਲਾਜ਼ਮੀ: ਡੀਸੀ

ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਸਬੰਧੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ

ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈਸ ਵਾਲਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਹੋਰਡਿੰਗਜ਼ ਅਤੇ ਫਲੈਕਸ ਆਦਿ ਬਣਾਉਣ ਦਾ ਕੰਮ ਕਰਨ ਵਾਲਿਆਂ ਲਈ ਵੀ ਆਪਣੀ ਫ਼ਰਮ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ।
ਜ਼ਿਲਾ ਚੋਣ ਅਫ਼ਸਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਆਦੇਸ਼ ਕਰਦਿਆਂ ਇਹ ਵੀ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ। ਮੀਟਿੰਗ ਦੌਰਾਨ ਏਡੀਸੀ ਵਿਰਾਜ ਐਸ ਤਿੜਕੇ, ਏਡੀਸੀ (ਸ਼ਹਿਰੀ) ਦਮਨਜੀਤ ਸਿੰਘ ਮਾਨ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਵੱਖ-ਵੱਖ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਅਤੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…