ਲੁੱਟਾਂ-ਖੋਹਾਂ: ਮੁਹਾਲੀ ਪੁਲੀਸ ਵੱਲੋਂ ਦੋ ਸਨੈਚਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਮਾਮਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ ਦਿਨੀਂ ਪਿੰਡ ਸਫ਼ੀਪੁਰ ਨੇੜੇ ਇੱਕ ਵਿਅਕਤੀ ਤੋਂ ਇੱਕ ਮੋਬਾਈਲ ਫੋਨ ਅਤੇ ਕੁੱਝ ਨਗਦੀ ਖੋਹ ਕੇ ਫਰਾਰ ਹੋ ਗਏ ਸੀ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਅਤੇ ਧਰਮਵੀਰ ਸਿੰਘ ਦੋਵੇਂ ਵਾਸੀ ਪਿੰਡ ਨੰਡਿਆਲੀ (ਮੁਹਾਲੀ) ਵਜੋਂ ਹੋਈ ਹੈ। ਉਨ੍ਹਾਂ ਦੇ ਖ਼ਿਲਾਫ਼ ਥਾਣਾ ਆਈਟੀ ਸਿਟੀ ਵਿੱਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਅਤੇ 400 ਰੁਪਏ ਦੀ ਬਰਾਮਦ ਕੀਤੇ ਗਏ ਹਨ।
ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਥਾਣਾ ਆਈਟੀ ਸਿਟੀ ਦੇ ਐਸਐਚਓ ਇੰਸਪੈਕਟਰ ਅਮਨਦੀਪ ਤਰੀਕਾ ਦੀ ਅਗਵਾਈ ਵਾਲੀ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਸੁਦੇਸ਼ ਨਾਮ ਦੇ ਵਿਅਕਤੀ ਨੇ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਸੀ ਕਿ ਬੀਤੀ 9 ਮਾਰਚ ਨੂੰ ਉਹ ਆਪਣੀ ਐਕਟਿਵਾ ’ਤੇ ਜਾ ਰਿਹਾ ਸੀ ਅਤੇ ਰਸਤੇ ਵਿੱਚ ਮੁਹਾਲੀ ਏਅਰਪੋਰਟ ਨੇੜੇ ਪਿੰਡ ਸਫ਼ੀਪੁਰ ਪੁਲ ਦੇ ਹੇਠਾਂ ਸਲਿਪ ਰੋਡ ’ਤੇ ਕਿਸੇ ਜਾਣਕਾਰੀ ਨੂੰ ਫੋਨ ਕਰਨ ਲਈ ਰੁਕਿਆ ਸੀ। ਇਸ ਦੌਰਾਨ ਪਿੱਛੋਂ ਇਕ ਐਕਟਿਵਾ ’ਤੇ ਆਏ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇੱਕ ਵਿਅਕਤੀ ਨੇ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਖੋਹ ਲਿਆ ਅਤੇ ਦੂਜੇ ਨੇ ਉਸ ਦੀ ਪੈਂਟ ਦੀ ਪਿਛਲੀ ਜੇਬ ’ਚੋਂ 400 ਰੁਪਏ ਕੱਢ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ। ਡੀਐਸਪੀ ਨੇ ਦੱਸਿਆ ਕਿ ਪੁਲੀਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੱਜ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…