ਮਦਨਪੁਰ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਮਦਨਪੁਰ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਇੱਥੋਂ ਦੇ ਫੇਜ਼-10 ਸਥਿਤ ਸੁਸਾਇਟੀ ਦੇ ਦਫ਼ਤਰ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਸੁਸਾਇਟੀ ਮੈਂਬਰਾਂ ਵੱਲੋਂ ਆਪਸੀ ਸਹਿਮਤੀ ਨਾਲ ਜਸਬੀਰ ਸਿੰਘ ਕਲਸੀ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਗੁਰਦੀਪ ਸਿੰਘ ਨੂੰ ਸਕੱਤਰ, ਰਵਿੰਦਰ ਕੌਰ ਨੂੰ ਮੀਤ ਪ੍ਰਧਾਨ ਅਤੇ ਰਣਜੀਤ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸੁਸਾਇਟੀ ਦੀ ਭਲਾਈ ਲਈ ਕੰਮ ਕਰਨ ਨੂੰ ਤਰਜ਼ੀਹ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…