ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 302ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 5 ਮਈ:
ਰਾਮਗੜ੍ਹੀਆ ਭਵਨ ਫੇਜ਼-3ਬੀ1 (ਮੁਹਾਲੀ) ਵਿਖੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 302ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਰਿਹਾ।
ਭਾਈ ਪ੍ਰਸ਼ੋਤਮ ਸਿੰਘ ਸਾਥੀਆਂ, ਇਸਤਰੀ ਸਤਿਸੰਗ ਦੀਆਂ ਬੀਬੀਆਂ, ਭਾਈ ਬਲਿਹਾਰ ਸਿੰਘ, ਬੀਬੀ ਕੰਵਲਜੀਤ ਕੌਰ ਮਸਕੀਨ, ਭਾਈ ਗੁਰਨਾਮ ਸਿੰਘ ਮੋਹੀ ਦਾ ਇੰਟਰਨੈਸ਼ਨਲ ਢਾਡੀ ਜਥੇ ਨੇ ਆਪਣੇ ਰਸ-ਭਿੰਨੇ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗਲੋਬਲ ਰਾਮਗੜ੍ਹੀਆ ਹੈਰੀਟੇਜ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਅਜੀਤ ਸਿੰਘ ਰਨੌਤਾ ਮੁੱਖ ਮਹਿਮਾਨ ਸਨ। ਉੱਘੇ ਬਿਲਡਰ ਬਲਵਿੰਦਰ ਸਿੰਘ, ਸਮਾਜ ਸੇਵੀ ਮਹਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ।

ਬੁਲਾਰਿਆਂ ਨੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਅਤੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪੇ੍ਰਰਿਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਨਿਰਮਲ ਸਿੰਘ ਸਭਰਵਾਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਸਲਾਹਕਾਰ ਨਰਿੰਦਰ ਸਿੰਘ ਸੰਧੂ ਅਤੇ ਭਾਈ ਲਾਲੋ ਕੋ-ਆਪਰੇਟਿਵ ਬੈਂਕ ਦੇ ਪ੍ਰਧਾਨ ਪਰਦੀਪ ਸਿੰਘ ਭਾਰਜ, ਕੌਂਸਲਰ ਜਸਵੀਰ ਸਿੰਘ ਮਣਕੂ, ਰੁਪਿੰਦਰ ਕੌਰ ਰੀਣਾ ਤੇ ਜਸਪ੍ਰੀਤ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਚਰਨ ਸਿੰਘ ਨੰਨੜਾ, ਮੇਜਰ ਸਿੰਘ ਭੁੱਲਰ, ਬਲਵਿੰਦਰ ਸਿੰਘ ਹੰੂਝਣ, ਪਰਮਜੀਤ ਸਿੰਘ ਖੁਰਲ, ਜਸਪਾਲ ਸਿੰਘ ਵਿਰਕ, ਭੁਪਿੰਦਰ ਸਿੰਘ ਚਾਨੇ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਸਭਰਵਾਲ, ਤੇਜਿੰਦਰ ਸਿੰਘ ਸਭਰਵਾਲ, ਹਰਬਿੰਦਰ ਸਿੰਘ ਰਨੌਤਾ, ਕੁਲਵਿੰਦਰ ਸਿੰਘ ਸੋਖੀ, ਸੁਰਿੰਦਰ ਸਿੰਘ ਜੰਡੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…