ਮਹਿੰਦਰਾ ਕੰਪਨੀ ਦੇ ਸਟਾਫ਼ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਨਬਾਲਗਾਂ ਦੀ ਡਰਾਈਵਿੰਗ ਲਈ ਮਾਪਿਆਂ ਨੂੰ ਭੁਗਤਣੀ ਪਵੇਗੀ ਸਜ਼ਾ ਜਾਂ ਜੁਰਮਾਨਾ: ਡੀਐਸਪੀ ਕਰਨੈਲ ਸਿੰਘ

ਸੜਕ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ’ਤੇ ਸਰਕਾਰ ਪਾਸੋਂ ਮਿਲੇਗਾ ਨਗਦ ਇਨਾਮ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਜ਼ਿਲ੍ਹਾ ਪੁਲੀਸ ਵੱਲੋਂ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਲਗਾਤਾਰਤਾ ਵਿੱਚ ਚਲਾਏ ਜਾਗਰੂਕਤਾ ਅਭਿਆਨ ਤਹਿਤ ਮਹਿੰਦਰਾ ਕੰਪਨੀ, ਨੇੜੇ ਨਾਭਾ ਸਾਹਿਬ ਗੁਰਦੁਆਰਾ, ਹੋਟਲ ਰੈਡੀਸਨ, ਪਟਿਆਲਾ ਹਾਈਵੇਅ, ਜ਼ੀਰਕਪੁਰ ਵਿਖੇ ਕਰਮਚਾਰੀਆ ਅਤੇ ਸਟਾਫ਼ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ ਲਾਏ ਇਸ ਸੈਮੀਨਾਰ ਦਾ ਮੁੱਖ ਉਦੇਸ਼ ਕੰਪਨੀ ਦੇ ਕਰਮਚਾਰੀਆਂ ਅਤੇ ਸਟਾਫ਼ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਣੂ ਕਰਵਾਇਆ ਗਿਆ। ਇਸਦੇ ਨਾਲ ਹੀ ਕੰਪਨੀ ਦੇ ਕਰਮਚਾਰੀਆਂ ਅਤੇ ਸਟਾਫ਼ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ।
ਇਸਦੇ ਨਾਲ ਹੀ ਕੰਪਨੀ ਦੇ ਕਰਮਚਾਰੀਆ ਅਤੇ ਸਟਾਫ਼ ਨੂੰ ਸਰਕਾਰ ਵੱਲੋਂ ਚਲਾਈ ਗਈ ‘ਸਕੀਮ ਆਫ਼ ਗਰਾਂਟ ਟੂ ਗੁੱਡ ਸਮਾਰੀਟਨ‘ ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸ ਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਇਸ ਮੌਕੇ ਮਹਿੰਦਰਾ ਕੰਪਨੀ ਦੇ ਸਟਾਫ਼ ਨੇ ਜ਼ਿਲ੍ਹਾ ਪੁਲੀਸ ਦਾ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਡੀਐਸਪੀ ਕਰਨੈਲ ਸਿੰਘ ਨੇ ਕੰਪਨੀ ਦੇ ਕਰਮਚਾਰੀਆਂ ਅਤੇ ਸਟਾਫ਼ ਨੂੰ ਇਸ ਜਾਗਰੂਕਤਾ ਅਭਿਆਨ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਯਕੀਨੀਣ ਬਣਾਉਣ ਲਈ ਅਪੀਲ ਕੀਤੀ।

Load More Related Articles
Load More By Nabaz-e-Punjab
Load More In Campaign

Check Also

ਬੱਸ ਅੱਡੇ ਨੇੜਲੀ ਸੜਕ ਖੋਲ੍ਹਣ ਲਈ ਕੰਪਨੀ ਤੇ ਅਧਿਕਾਰੀ ਸਾਂਝੇ ਯਤਨ ਕਰਨ: ਮੁੱਖ ਪ੍ਰਸ਼ਾਸਕ

ਬੱਸ ਅੱਡੇ ਨੇੜਲੀ ਸੜਕ ਖੋਲ੍ਹਣ ਲਈ ਕੰਪਨੀ ਤੇ ਅਧਿਕਾਰੀ ਸਾਂਝੇ ਯਤਨ ਕਰਨ: ਮੁੱਖ ਪ੍ਰਸ਼ਾਸਕ ਗਮਾਡਾ ਦੀ ਮੁੱਖ ਪ੍…