ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਕੈਬਨਿਟ ਮੰਤਰੀ ਬਾਜਵਾ ਨੂੰ ਮਿਲਿਆ, ਮੰਗ ਪੱਤਰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ
ਵਿਕਾਸ ਭਵਨ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ। ਇਸ ਮੌਕੇ ਸ੍ਰ. ਸੁਰਜੀਤ ਸਿੰਘ ਧੀਮਾਨ ਵਿਧਾਇਕ ਹਲਕਾ ਅਮਰਗੜ੍ਹ ਅਤੇ ਨੰਥੂ ਰਾਮ ਵਿਧਾਇਕ ਹਲਕਾ ਬੱਲੂਆਣਾਂ ਵੀ ਉਹਨਾ ਦੇ ਨਾਲ ਹਾਜ਼ਰ ਸਨ। ਵਿਸਥਾਰ ਨਾਲ ਹੋਈ ਗੱਲਬਾਤ ਦੌਰਾਨ ਸੂਬਾ ਪ੍ਰਧਾਨ ਨੇ ਮਗਨਰੇਗਾ ਮੁਲਾਜ਼ਮਾ ਨੂੰ ਆ ਰਾਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਮੰਤਰੀ ਨੂੰ ਜਾਣੂ ਕਰਵਾਇਆਂ। ਉਨ੍ਹਾਂ ਮੰਗ ਰੱਖੀ ਕੇ ਕਾਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਰਜ ਠੇਕਾ ਅਧਾਰਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਅਨੁਸਾਰ ਪਿਛਲੇ ਲੱਗਭਗ 9 ਸਾਲ ਤੋਂ ਪੰਚਾਇਤ ਵਿਭਾਗ ਵਿੱਚ ਕੰਮ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਮਗਨਰੇਗਾ ਮੁਲਾਜ਼ਮਾਂ ਦੀਆਂ ਬਕਾਇਆ ਪਈਆਂ ਤਨਖਾਹਾਂ ਤਰੁੰਤ ਜਾਰੀ ਕੀਤੀਆਂ ਜਾਣ।
ਕਰਮਚਾਰੀ ਜਥੇਬੰਦੀ ਦੇ ਆਗੂਆਂ ਨੇ ਮਗਨਰੇਗਾ ਮਜ਼ਦੂਰਾਂ ਦਾ ਬਕਾਇਆਂ ਪੈਸਾ ਤਰੁੰਤ ਜਾਰੀ ਕੀਤਾ ਜਾਵੇ। ਇਸ ਤੋ ਇਲਾਵਾ ਹੋਰ ਵੀ ਕਈ ਮੰਗਾਂ ਤੇ ਚਰਚਾਂ ਹੋਈ। ਜਿਸ ’ਤੇ ਮੰਤਰੀ ਸ੍ਰੀ ਬਾਜਵਾ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚੋ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਪੰਜਾਬ ਸਰਕਾਰ ਵੱਲੋ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਕੈਬਨਿਟ ਵੱਲੋ ਜਲਦ ਹੀ ਅਹਿਮ ਫੈਸਲੇ ਲਏ ਜਾਣਗੇ। ਜਲਦ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਯੂਨੀਅਨ ਦੀ ਪੈਨਲ ਮੀਟਿੰਗ ਕਰਵਾ ਕੇ ਬਾਕੀ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਤੇ ਯੂਨੀਅਨ ਦੇ ਆਗੂ ਸੂਬਾ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ, ਸੰਜੀਵ ਕੁਮਾਰ ਕਾਕੜਾਂ ਚੇਅਰਮੈਨ, ਰਣਧੀਰ ਸਿੰਘ ਕੋਰ ਕਮੇਟੀ ਮੈਬਰ, ਜ਼ਸਪ੍ਰੀਤ ਸਿੰਘ ਜ਼ਿਲ੍ਹਾ ਸਕੱਤਰ ਸੰਗਰੂਰ ਵੀ ਮੌਜ਼ੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…