Share on Facebook Share on Twitter Share on Google+ Share on Pinterest Share on Linkedin ਵੱਡੀ ਪ੍ਰਾਪਤੀ: ਸਰਕਾਰੀ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਐਨਆਰਆਈ ਨੇ ਪ੍ਰਾਈਵੇਟ ਦੀ ਥਾਂ ਸਰਕਾਰੀ ਹਸਪਤਾਲ ਵਿੱਚ ਇਲਾਜ ਨੂੰ ਦਿੱਤੀ ਤਰਜੀਹ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਸਰਕਾਰੀ ਮੈਡੀਕਲ ਕਾਲਜ ਮੁਹਾਲੀ ਅਤੇ ਸਰਕਾਰੀ ਹਸਪਤਾਲ ਫੇਜ਼-6 ਦੇ ਡਾਕਟਰਾਂ ਨੇ ਐਨਆਰਆਈ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੈਡੀਕਲ ਕਾਲਜ ਦੀ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਪਹਿਲਾ ਸਫਲ ਅਪਰੇਸ਼ਨ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਪਮ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 45 ਸਾਲਾ ਪੰਜਾਬੀ ਅੌਰਤ ਨੇ ਪ੍ਰਾਈਵੇਟ ਹਸਪਤਾਲ ਦੀ ਥਾਂ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣ ਨੂੰ ਤਰਜੀਹ ਦਿੱਤੀ। ਮਰੀਜ਼ ਨੂੰ ਚੱਲਣ-ਫਿਰਨ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਮਗਰੋਂ ਅਪਰੇਸ਼ਨ ਦੀ ਸਲਾਹ ਦਿੱਤੀ ਅਤੇ ਮਰੀਜ਼ ਦੀ ਸਹਿਮਤੀ ਨਾਲ ਅਪਰੇਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਥੇ ਸਪਾਈਨ ਸਰਜਰੀ ਦਾ ਪਹਿਲਾ ਅਪਰੇਸ਼ਨ ਹੋਇਆ ਹੈ। ਸਰਜਰੀ ’ਤੇ ਮਹਿਜ਼ 20 ਕੁ ਹਜ਼ਾਰ ਰੁਪਏ ਦਾ ਖ਼ਰਚਾ ਆਇਆ ਹੈ। ਜੇਕਰ ਇਹ ਸਰਕਾਰੀ ਕਿਸੇ ਨਿੱਜੀ ਹਸਪਤਾਲ ਵਿੱਚ ਹੁੰਦੀ ਤਾਂ ਘੱਟੋ-ਘੱਟ 2-3 ਲੱਖ ਰੁਪਏ ਦਾ ਖ਼ਰਚਾ ਹੋ ਜਾਣਾ ਸੀ। ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਲਗਪਗ ਸਾਰੀਆਂ ਐਡਵਾਂਸ ਸਰਜਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦਾ ਮਰੀਜ਼ਾਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ