ਮੁਹਾਲੀ ਪੁਲੀਸ ਦੇ ਸਾਈਬਰ ਸੈੱਲ ਦੀ ਵੱਡੀ ਕਾਰਵਾਈ, ‘ਹਨੀ-ਟਰੈਪ’ ਗੈਂਗ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ:
ਮੁਹਾਲੀ ਪੁਲੀਸ ਦੇ ਸਾਈਬਰ ਸੈੱਲ ਨੇ ਸਾਈਬਰ ਠੱਗੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ‘ਹਨੀ-ਟਰੈਪ’ ਗੈਂਗ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ। ਅੱਜ ਇੱਥੇ ਇਹ ਜਾਣਕਾਰੀ ਡੀਐਸਪੀ (ਸਾਈਬਰ ਸੈੱਲ) ਰੁਪਿੰਦਰਦੀਪ ਕੌਰ ਸੋਹੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਤੇ ਅਰਸ਼ਦੀਪ ਕੁਮਾਰ ਦੋਵੇਂ ਵਾਸੀ ਬਰਨਾਲਾ, ਮੌਜੂਦ ਸਮੇਂ ਵਿੱਚ ਇਹ ਦੋਵੇਂ ਜ਼ੀਰਕਪੁਰ ਵਿੱਚ ਰਹਿ ਰਹੇ ਸੀ ਜਦੋਂਕਿ ਪੂਜਾ ਤਨੇਜਾ ਵਾਸੀ ਕਰਨਾਲ (ਹਰਿਆਣਾ) ਵਜੋਂ ਹੋਈ ਹੈ। ਮੁਲਜ਼ਮਾਂ ਸਾਈਬਰ ਸੈੱਲ ਦੇ ਫੇਜ਼-7 ਥਾਣੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦਾ ਇੱਕ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਡੀਐਸਪੀ ਸੋਹੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੀੜਤ ਦਾ ਲੈਪਟਾਪ, ਮੋਬਾਈਲ ਫੋਨ ਅਤੇ ਜ਼ਰੂਰੀ ਦਸਤਾਵੇਜ਼ ਅਤੇ ਠੱਗੀ ਦੀ ਰਕਮ ਨਾਲ ਖ਼ਰੀਦੇ ਆਈਫੋਨ-16 ਪ੍ਰੋ ਮੈਕਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਦਿੱਤਿਯ ਨੰਦਨ ਵਾਸੀ ਸੰਨੀ ਐਨਕਲੇਵ ਨੂੰ ਇੱਕ ਅਣਜਾਣ ਨੰਬਰ ਤੋਂ ਫੋਨ ਆਇਆ ਸੀ। ਉਸ ਤੋਂ ਬਾਅਦ ਇੱਕ ਲੜਕੀ ਦੋਸਤੀ ਦਾ ਨਾਟਕ ਕਰਕੇ ਮਿਲਣ ਆਈ। ਕੱੁਝ ਸਮੇਂ ਬਾਅਦ ਉਸ ਨੇ ਆਪਣੇ ਤਿੰਨ ਸਾਥੀਆਂ ਨੂੰ ਵੀ ਕਮਰੇ ਵਿੱਚ ਬੁਲਾ ਲਿਆ। ਜਿਨ੍ਹਾਂ ਨੇ ਪੀੜਤ ਨੂੰ ਡਰਾ ਧਮਕਾ ਕੇ ਉਸਦੇ ਬੈਂਕ ਖਾਤੇ ਅਤੇ ਕਰੈਡਿਟ ਕਾਰਡ ਰਾਹੀਂ 7.66 ਲੱਖ ਰੁਪਏ ਦੀ ਰਕਮ ਕਢਵਾ ਲਈ ਅਤੇ ਪੀੜਤ ਦਾ ਲੈਪਟਾਪ, ਮੋਬਾਈਲ ਅਤੇ ਜ਼ਰੂਰੀ ਸਮਾਨ ਵੀ ਚੁੱਕ ਕੇ ਲੈ ਗਏ। ਮੁਲਜ਼ਮਾਂ ਨੇ ਪੀੜਤ ਦੇ ਕਰੈਡਿਟ ਕਾਰਡ ਰਾਹੀਂ ਤਿੰਨ ਆਈਫੋਨ-16 ਪ੍ਰੋ ਮੈਕਸ ਖ਼ਰੀਦੇ ਸਨ। ਇਹ ਠੱਗੀ ਯੋਜਨਾਬੱਧ ਸਾਜ਼ਿਸ਼ ਅਧੀਨ ਕੀਤੀ ਗਈ ਸੀ।
ਡੀਐਸਪੀ ਨੇ ਦੱਸਿਆ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਹਰਮਨਦੀਪ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੁਹਾਲੀ ਸਾਈਬਰ ਸੈਲ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਲੜਕੀ ਸਣੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਜ਼ਿਲ੍ਹਾ ਪੁਲੀਸ ਦੇ ਸਾਈਬਰ ਸੈੱਲ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਵਿਸ਼ਵਾਸਯੋਗ ਲੱਗਣ ਵਾਲੀਆਂ ਪੇਸ਼ਕਸ਼ਾਂ ਵੱਡਾ ਝੂਠ ਹੋ ਸਕਦੀਆਂ ਹਨ, ਇਸ ਲਈ ਕਿਸੇ ਅਣਜਾਣ ਨਾਲ ਪੇਸ਼ ਆਉਣ ਤੋਂ ਪਹਿਲਾਂ ਸਾਵਧਾਨੀ ਵਰਤੀ ਜਾਵੇ। ਕਿਸੇ ਵੀ ਸ਼ੱਕੀ ਕਾਲ ਜਾਂ ਘਟਨਾ ਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਜਾਂ ਸਾਈਬਰ ਹੈਲਪਲਾਈਨ ਨੰਬਰ-1930 ’ਤੇ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…