Share on Facebook Share on Twitter Share on Google+ Share on Pinterest Share on Linkedin ਨਿਊ-ਚੰਡੀਗੜ੍ਹ ਨੇੜਲੇ ਪਿੰਡਾਂ ਵਿਚ ਆਵਾਜਾਈ ਸਹੂਲਤਾਂ ਦੀ ਵੱਡੀ ਘਾਟ, ਲੋਕ ਪਰੇਸ਼ਾਨ ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੀਨੀਅਰ ਆਗੂ ਤੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਪ੍ਰਸਤਾਵਿਤ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਚੰਡੀਗੜ੍ਹ ਬੱਸ ਸਟੈਂਡ-ਮਿਰਜ਼ਾਪੁਰ ਬੱਸ ਰੂਟ ਦੀ ਜ਼ਮੀਨੀ ਹਕੀਕਤ ‘ਤੇ ਉਠੇ ਸਵਾਲਾਂ ਤੋਂ ਬਾਅਦ ਅੱਜ ਸਮੁੱਚੇ ਰੂਟ ਦਾ ਜ਼ਮੀਨੀ ਸਰਵੇ ਕੀਤਾ। ਉਨ੍ਹਾਂ ਨੇ ਪੱਲਣਪੁਰ, ਦੁੱਲੂਆਂ, ਖਦਰੀ, ਅਭੀਪੁਰ, ਗੋਚਰ ਅਤੇ ਮਿਰਜ਼ਾਪੁਰ ਪਿੰਡਾਂ ਦਾ ਦੌਰਾ ਕਰਕੇ ਆਮ ਨਾਗਰਿਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਭਾਜਪਾ ਆਗੂ ਨੇ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਸਾਬਕਾ ਸਰਪੰਚਾਂ, ਨੰਬਰਦਾਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਸਮੇਤ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਗੱਲਬਾਤ ਕਰਕੇ ਉਨ੍ਹਾਂ ਦੀਆਂ ਆਵਾਜਾਈ ਸਬੰਧੀ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜ਼ਿਆਦਾਤਰ ਲੋਕਾਂ ਨੇ ਦੱਸਿਆ ਕਿ ਇਸ ਖੇਤਰ ਵਿਚ ਲੰਬੇ ਸਮੇਂ ਤੋਂ ਭਰੋਸੇਯੋਗ ਅਤੇ ਨਿਯਮਤ ਜਨਤਕ ਆਵਾਜਾਈ ਦੀ ਵੱਡੀ ਘਾਟ ਹੈ, ਜਿਸ ਕਾਰਨ ਚੰਡੀਗੜ੍ਹ ਵਿਚ ਸਿੱਖਿਆ, ਰੁਜ਼ਗਾਰ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਵੇ ਤੋਂ ਬਾਅਦ ਗੋਚਰ ਗਊਸ਼ਾਲਾ ਵਿਚ ਪ੍ਰਸਤਾਵਿਤ ਰੂਟ ਨਾਲ ਸਬੰਧਤ ਪਿੰਡਾਂ ਦੇ ਨੁਮਾਇੰਦਿਆਂ ਦੀ ਬੈਠਕ ਕੀਤੀ। ਜਿਸ ਵਿਚ ਹਾਜ਼ਰ ਲੋਕਾਂ ਨੇ ਇਕਸੁਰ ਵਿਚ ਸੀਟੀਯੂ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਹਜ਼ਾਰਾਂ ਵਿਦਿਆਰਥੀਆਂ, ਔਰਤਾਂ, ਸੀਨੀਅਰ ਸਿਟੀਜ਼ਨਾਂ, ਕਰਮਚਾਰੀਆਂ ਅਤੇ ਮਜ਼ਦੂਰਾਂ ਲਈ ਲਾਹੇਵੰਦ ਸਾਬਤ ਹੋਵੇਗੀ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਜ਼ਮੀਨੀ ਸਰਵੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਰੂਟ ‘ਤੇ ਬੱਸ ਸੇਵਾ ਸਮਾਜਿਕ ਅਤੇ ਆਰਥਿਕ ਦੋਵੇਂ ਪੱਖੋਂ ਪੂਰੀ ਤਰ੍ਹਾਂ ਵਿਹਾਰਕ ਅਤੇ ਲੋਕ-ਹਿੱਤ ਵਿਚ ਹੈ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਸੜਕ ਸੁਰੱਖਿਆ ਵਿਚ ਸੁਧਾਰ ਹੋਵੇਗਾ ਅਤੇ ਔਰਤਾਂ ਅਤੇ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਮਿਲੇਗੀ। ਉਨ੍ਹਾਂ ਸੀਟੀਯੂ ਮੈਨੇਜਮੈਂਟ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੰਡੀਗੜ੍ਹ ਬੱਸ ਸਟੈਂਡ ਤੋਂ ਮਿਰਜ਼ਾਪੁਰ ਤੱਕ ਸੀਟੀਯੂ ਬੱਸ ਸੇਵਾ ਜਲਦੀ ਸ਼ੁਰੂ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ