Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕ ਵਿਕਾਸ ਦੇ ਨਾਂ ’ਤੇ ਐਤਕੀਂ ਵੀ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਦੇਣਗੇ ਫਤਵਾ: ਚੰਦੂਮਾਜਰਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 26 ਫਰਵਰੀ: ਵਿਧਾਨ ਸਭਾ ਚੋਣਾਂ ਦਾ ਲੋਕ ਫਤਵਾ ਅਕਾਲੀ-ਭਾਜਪਾ ਗਠਜੋੜ ਦੇ ਹੱਕ ਵਿੱਚ ਹੋਵੇਗਾ ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲਾਂ ਵਿਚ ਸੂਬੇ ਅੰਦਰ ਵਿਕਾਸ ਕਾਰਜਾਂ ਦਾ ਹੜ ਲਿਆ ਕੇ ਇੱਕ ਨਵੀਂ ਮਿਸ਼ਾਲ ਕਾਇਮ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਮੁੰਧੋਂ ਸੰਗਤੀਆਂ ਵਿੱਚ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕੀ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੋਜਨਾਬੱਧ ਤਰੀਕੇ ਨਾਲ ਸੂਬੇ ਦਾ ਮਣਾਂ ਮੂੰਹੀ ਵਿਕਾਸ ਕਰਵਾਇਆ ਹੈ ਜਿਸ ਤਹਿਤ ਸੂਬੇ ਵਿਚ ਸੜਕਾਂ ਦੇ ਜਾਲ ਵਿਛਾਊਣ ਤੋਂ ਇਲਾਵਾ ਪਿੰਡ ਪੱਧਰ ਤੇ ਵਿਕਾਸ ਕਾਰਜ ਇੱਕ ਮਿਸ਼ਾਲ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਦੌਰਾਨ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਸੂਬੇ ਵਿਚ ਲੋਕਾਂ ਲਈ ਕਾਫੀ ਲਾਹੇਬੰਦ ਸਿੱਧ ਹੋਈਆਂ ਜਿਸ ਤੋਂ ਲੋਕ ਪੂਰੀ ਤਰ੍ਹਾਂ ਸੰਤੁਸਟ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜੋ ਚੋਣ ਵਾਅਦੇ ਅਕਾਲੀ-ਭਾਜਪਾ ਗਠਜੋੜ ਨੇ ਚੋਣ ਮੈਨੀਫੇਸਟੋ ਵਿਚ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਿਸ ਕਾਰਨ ਹੁਣ ਸੂਬੇ ਵਿਚ ਤੀਸਰੀ ਵਾਰ ਜਿੱਤ ਕੇ ਅਕਾਲੀ-ਭਾਜਪਾ ਗਠਜੋੜ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗਾ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਵਿਚ ਪਤਵੰਤਿਆਂ ਵੱਲੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਮੁੰਧੋਂ, ਹਰਦੀਪ ਸਿੰਘ ਸਰਪੰਚ ਖਿਜ਼ਰਾਬਾਦ, ਗੁਰਮੀਤ ਸਿੰਘ ਸਾਂਟੂ, ਸਰਬਜੀਤ ਸਿੰਘ ਕਾਦੀਮਾਜਰਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ