Share on Facebook Share on Twitter Share on Google+ Share on Pinterest Share on Linkedin ਮਨਜੀਤ ਸਿੰਘ ਮਾਨ ਬਣੇ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਦਸਮੇਸ਼ ਵੈਲਫੇਅਰ ਕੌਂਸਲ ਐਸ ਏ ਐਸ ਨਗਰ ਦੀ ਮੀਟਿੰਗ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਜਨਰਲ ਸਕੱਤਰ ਸ. ਦਿਆਲ ਸਿੰਘ ਨੇ ਸਾਲ 1.4.2016 ਤੋਂ 31.3.2017 ਦਾ ਲੇਖਾ ਜੋਖਾ ਪੇਸ਼ ਕੀਤਾ। ਇਸ ਮੀਟਿੰਗ ਵਿਚ ਅਗਲੇ ਦੋ ਸਾਲਾਂ ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਮਨਜੀਤ ਸਿੰਘ ਨੂੰ ਪ੍ਰਧਾਨ, ਸ.ਬਲਬੀਰ ਸਿੰਘ ਨੂੰ ਮੀਤ ਪ੍ਰਧਾਨ, ਦਿਆਲ ਸਿੰਘ ਨੂੰ ਜਨਰਲ ਸਕੱਤਰ, ਕੰਵਰਦੀਪ ਸਿੰਘ ਮਣਕੂ ਨੂੰ ਖਜਾਨਚੀ, ਸੁਖਦੇਵ ਸਿੰਘ ਨੂੰ ਮੀਤ ਖਜਾਨਚੀ, ਗੁਰਚਰਨ ਸਿੰਘ ਨੂੰ ਸਕੱਤਰ ਚੁਣਿਆ ਗਿਆ, ਬਾਕੀ ਅਹੁਦੇਦਾਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਮੀਟਿੰਗ ਵਿਚ 1 ਜੂਨ ਨੂੰ ਸਥਾਨਕ ਵਾਈ ਪੀ ਐਸ ਚੌਂਕ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਤੇ ਮਿੱਠੇ ਜਲ ਦੀ ਛਬੀਲ ਲਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਸਲੈਚ, ਪਰਦੀਪ ਸਿੰਘ ਭਾਰਜ, ਨਿਰਮਲ ਸਿੰਘ ਸਭਰਵਾਲ, ਹਰਬੰਸ ਸਿਘ ਸਭਰਵਾਲ, ਦੀਦਾਰ ਸਿੰਘ ਕਲਸੀ, ਸੁਖਦੇਵ ਸਿੰਘ ਵਾਲੀਆ, ਸਰਵਨ ਸਿੰਘ ਕਲਸੀ, ਦਰਸ਼ਨ ਸਿੰਘ, ਹਜਾਰਾ ਸਿੰਘ, ਸਤਪਾਲ ਸਿੰਘ, ਸੁਰਿੰਦਰ ਸਿੰਘ, ਜਗਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ