ਮਨਵਰ ਇਕਬਾਲ ਚੰਨੀ ਨੂੰ ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਵਿਭਾਗ ਦਾ ਚੇਅਰਮੈਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
2027 ਦੀਆਂ ਚੋਣਾਂ ਦੇ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਹਾਈ ਕਮਾਂਡ ਨੇ ਇੱਕ ਬਹੁਤ ਹੀ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਖਰੜ ਇਲਾਕੇ ਦੇ ਉੱਦਮੀ ਨੌਜਵਾਨ ਮਨਵਰ ਇਕਬਾਲ ਚੰਨੀ ਸਪੁੱਤਰ ਮੁਹੰਮਦ ਇਕਬਾਲ ਖਾਨਪੁਰ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਖਰੜ ਅਤੇ ਸਰਵਰੀ ਬੇਗਮ ਸਾਬਕਾ ਜਨਰਲ ਸਕੱਤਰ ਪੰਜਾਬ ਕਾਂਗਰਸ ਨੂੰ ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਚੰਨੀ ਇਕਬਾਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਨਵੀਂ ਜ਼ਿੰਮੇਵਾਰੀ, ਜਿਸ ਵਿਸ਼ਵਾਸ ਉਸ ਨੂੰ ਦਿੱਤੀ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਚੰਨੀ ਇਕਬਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਘੱਟ ਗਿਣਤੀ ਵਿਭਾਗ ਆਲ ਇੰਡੀਆ ਦੇ ਚੇਅਰਮੈਨ ਇਮਰਨ ਪਰਤਾਪਗੜੀ, ਪੰਜਾਬ ਦੇ ਚੈਅਰਮੈਨ ਦਿਲਾਵਰ ਖ਼ਾਨ, ਇੰਚਾਰਜ ਮੀਨਾਕਸ਼ੀ ਸਿੰਘ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਸਕੱਤਰ ਰਾਹੁਲ ਕਾਲੀਆ ਨੇ ਕਿਹਾ ਪਾਰਟੀ ਨੇ ਇਹ ਅਹਿਮ ਜ਼ਿੰਮੇਵਾਰੀ ਟਕਸਾਲੀ ਕਾਂਗਰਸੀ ਪਰਿਵਾਰ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਕਾਂਗਰਸ ਪਾਰਟੀ ਨੂੰ ਵੱਡੀ ਦੇਣ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…