Share on Facebook Share on Twitter Share on Google+ Share on Pinterest Share on Linkedin External Affairs Minister Sushma Swaraj shakes hands with her Sri Lankan counterpart GL Peiris during a meeting in New Delhi on July 11, 2014. (Photo: IANS) ਨਰਿੰਦਰ ਮੋਦੀ ਕੈਬਨਿਟ ਵਿੱਚ ਫੇਰਬਦਲ ਬਹੁਤ ਜਲਦੀ, ਕਈਆਂ ਦੀ ਛੁੱਟੀ ਤੈਅ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਥਾਂ ਲੈ ਸਕਦੀ ਹੈ ਰਾਜਸਥਾਨ ਦੀ ਮੁੱਖ ਮੰਤਰੀ ਵਸੂੰਧਰਾ ਰਾਜੇ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 6 ਅਪਰੈਲ: ਯੂ.ਪੀ. ਅਤੇ ਉਤਰਾਖੰਡ ਵਿੱਚ ਭਾਰੀ ਜਿੱਤ ਹਾਸਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਵਿੱਚ ਜਲਦ ਹੀ ਵੱਡੀ ਤਬਦੀਲੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਮੌਨਸੂਨ ਸੈਸ਼ਨ ਤੋਂ ਬਾਅਦ ਮੋਦੀ ਕੈਬਨਿਟ ਵਿੱਚ ਫੇਰਬਦਲ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਕੈਬਨਿਟ ਤਬਦੀਲੀ ਵਿੱਚ ਕੁਝ ਹੈਰਾਨ ਕਰਨ ਵਾਲੇ ਨਾਂਅ ਸਾਹਮਣੇ ਆ ਸਕਦੇ ਹਨ। ਮੀਡੀਆ ਰਿਪੋਰਟ ਅਨੁਸਾਰ ਰਾਜਸਥਾਨ ਦੀ ਮੁੱਖ ਮੰਤਰੀ ਵਸੂੰਧਰਾ ਰਾਜੇ ਮੋਦੀ ਕੈਬਨਿਟ ਦਾ ਹਿੱਸਾ ਬਣ ਸਕਦੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਥਾਂ ਲੈ ਸਕਦੀ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਅਹੁਦੇ ਲਈ ਸੁਸ਼ਮਾ ਸਵਰਾਜ ਦਾ ਨਾਂ ਅੱਗੇ ਆ ਰਿਹਾ ਹੈ, ਇਸ ਲਈ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਵਸੂੰਧਰਾ ਨੂੰ ਵਿਦੇਸ਼ ਮੰਤਰਾਲੇ ਸੌਂਪਿਆ ਜਾ ਸਕਦਾ ਹੈ। ਦੂਜੇ ਪਾਸੇ ਵਸੂੰਧਰਾ ਰਾਜੇ ਦੀ ਜਗ੍ਹਾ ਓਮ ਮਾਥੁਰ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਫਿਲਹਾਲ ਮਾਥੁਰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਹੈ। ਮਨੋਹਰ ਪਾਰੀਕਰ ਦੇ ਗੋਆ ਮੁੱਖ ਮੰਤਰੀ ਬਣਨ ਤੋਂ ਬਾਅਦ ਰੱਖਿਆ ਮੰਤਰਾਲਾ ਵਿੱਤ ਮੰਤਰੀ ਅਰੁਣ ਜੇਤਲੀ ਕੋਲ ਹੈ। ਜੇਤਲੀ ਇਸ ਸਮੇੱ ਇਕੱਠੇ 2 ਮੰਤਰਾਲਿਆਂ ਦਾ ਕਾਰਜਭਾਰ ਸੰਭਾਲ ਰਹੇ ਹਨ। ਅਜਿਹੇ ਵਿੱਚ ਆਸ ਹੈ ਕਿ ਪ੍ਰਧਾਨ ਮੰਤਰੀ ਮੋਦੀ ਰੱਖਿਆ ਮੰਤਰੀ ਦੇ ਤੌਰ ਤੇ ਕਿਸੇ ਨਵੇਂ ਚਿਹਰੇ ਨੂੰ ਮੌਕਾ ਦੇ ਸਕਦੇ ਹਨ। ਉੱਥੇ ਹੀ ਕੇੱਦਰੀ ਮੰਤਰੀ ਮਨੋਜ ਸਿਨਹਾ ਦਾ ਕੱਦ ਵੀ ਵਧਾਇਆ ਜਾ ਸਕਦਾ ਹੈ। ਯੂ.ਪੀ. ਦੇ ਮੁੱਖ ਮੰਤਰੀ ਦੇ ਰੇਸ ਵਿੱਚ ਮਨੋਜ ਸਿਹਨਾ ਸਭ ਤੋਂ ਅੱਗੇ ਸਨ ਪਰ ਅਚਾਨਕ ਯੋਗੀ ਆਦਿੱਤਿਯਨਾਥ ਨੂੰ ਯੂ.ਪੀ. ਦਾ ਮੁੱਖ ਮੰਤਰੀ ਬਣਾ ਦਿੱਤਾ ਹੈ। ਅਜਿਹੇ ਵਿੱਚ ਮਨੋਜ ਸਿਨਹਾ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਮੀਡੀਆ ਰਿਪੋਰਟ ਦਾ ਦਾਅਵਾ ਹੈ ਕਿ ਮਨੋਜ ਸਿਨਹਾ ਦੀ ਨਾਰਾਜ਼ਗੀ ਦੂਰ ਕਰਨ ਲਈ ਉਨ੍ਹਾਂ ਦਾ ਕੱਦ ਵਧਾਇਆ ਜਾ ਸਕਦਾ ਹੈ। ਫਿਲਹਾਲ ਉਨ੍ਹਾਂ ਕੋਲ ਦੂਰ ਸੰਚਾਰ ਰਾਜ ਮੰਤਰੀ (ਸੁਤੰਤਰ ਅਹੁਦਾ) ਦੀ ਜ਼ਿੰਮੇਵਾਰੀ ਹੈ। 75 ਸਾਲਾਂ ਤੋਂ ਵਧ ਉਮਰ ਵਾਲੇ ਨੇਤਾਵਾਂ ਨੂੰ ਸਰਗਰਮ ਰਾਜਨੀਤੀ ਤੋਂ ਦੂਰ ਰਹਿਣ ਦੀ ਪ੍ਰਧਾਨ ਮੰਤਰੀ ਮੋਦੀ ਦੀ ਨੀਤੀ ਦੀ ਗਾਜ ਕੇੱਦਰੀ ਮੰਤਰੀ ਕਲਰਾਜ ਮਿਸ਼ਰਾ ਤੇ ਡਿੱਗ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ