ਆਪ ਦੇ ਉਮੀਦਵਾਰ ਕੰਵਰ ਸੰਧੂ ਨੂੰ ਕਈ ਯੂਥ ਕਲੱਬਾਂ ਤੇ ਕਮੇਟੀਆਂ ਵੱਲੋਂ ਸਮਰਥਨ ਦੇਣ ਦਾ ਐਲਾਨ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 25 ਜਨਵਰੀ:
ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਇਲਾਕੇ ਦੇ ਕਈ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਸਬਾ ਤਿਊੜ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਮਿਲਿਆ ਤਾਂ ਪੰਜਾਬ ਦੇ ਲੋਕਾਂ ਨਾਲ ਇਕਰਾਰਨਾਮੇ ਵਜੋਂ ਜਾਰੀ ਚੋਣ ਮਨੋਰਥ ਪੱਤਰ ਅਨੁਸਾਰ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੋਂ ਬਚਾਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਰੁਜ਼ਗਾਰ ਦੇ ਯੋਗ ਬਣਾਉਣਾ ਅਤੇ ਗਰੀਬੀ ਰੇਖਾਂ ਤੋਂ ਥੱਲੇ ਜੀਵਨ ਬਸਰ ਕਰਨ ਵਾਲੇ ਗਰੀਬ ਪਰਿਵਾਰਾਂ ਨੂੰ ਪੱਕੀ ਰਿਹਾਇਸ਼ ਅਤੇ ਰੋਟੀ ਦੇ ਯੋਗ ਬਣਾਉਣ ਦੇ ਪ੍ਰਬੰਧ ਕੀਤੇ ਜਾਣਗੇ।
ਸ੍ਰੀ ਕੰਵਰ ਸੰਧੂ ਨੇ ਕਿਹਾ ਕਿ ਰਾਜ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਤੋਂ ਬੇਹੱਦ ਦੁੱਖੀ ਹਨ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਅੰਨਦਾਤਾ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਭ੍ਰਿਸ਼ਟਾਚਾਰੀ ਨਿਜ਼ਾਮ, ਬੇਰੁਜਗਾਰੀ ਅਤੇ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ। ਇਸੇ ਦੌਰਾਨ ਸ਼ਹੀਦ ਊਧਮ ਸਿੰਘ ਕਲੱਬ ਤਿਊੜ, ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਜਕੜ ਮਾਜਰਾ ਦੇ ਅਹੁਦੇਦਾਰ ਨੌਜਵਾਨਾਂ ਅਤੇ ਪੰਚ ਕਮੇਟੀ ਮੁਲਾਂਪੁਰ ਗਰੀਬਦਾਸ ਨੇ ਸ੍ਰੀ ਸੰਧੂ ਦਾ ਸਮਰਥਨ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜਗਦੇਵ ਸਿੰਘ ਮਲੋਆ, ਐਡਵੋਕੇਟ ਸ਼ੇਖਰ ਬਾਵਾ, ਮਾ. ਰਜਿੰਦਰ ਦੇਵ, ਸ਼ਮਸ਼ੇਰ ਸਿੰਘ ਤਿਊੜ, ਗਿਆਨੀ ਹਰਦੇਵ ਸਿੰਘ, ਅਮਨਦੀਪ ਸਿੰਘ ਜਕੜ ਮਾਜਰਾ, ਪ੍ਰੋ: ਸ਼ਾਮ ਸਿੰਘ ਮਸਤਗੜ੍ਹ ਅਤੇ ਪ੍ਰੋ: ਹਰਪਾਲ ਸਿੰਘ ਮੋਹਤਵਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…