ਸੈਂਕੜੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ: ਜਥੇਦਾਰ ਸੋਹਾਣਾ ਨੇ ਕੀਤਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਮੁਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪੰਜਾਬੀ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜਥੇਦਾਰ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਬਾਂਹ ਹਮੇਸ਼ਾ ਪੰਜਾਬੀਆਂ ਨੇ ਹੀ ਫੜੀ ਹੈ ਜਦਕਿ ਬਾਹਰੀ ਤਾਕਤਾਂ ਇਸਦਾ ਮਾਸ ਨੋਚ ਨੋਚਕੇ ਖਾਂਦੇ ਰਹੇ ਪ੍ਰੰਤੂ ਬਿਪਤਾ ਪੈਣ ’ਤੇ ਇਹ ਲੁਟੇਰੇ ਪੰਜਾਬ ਤੋਂ ਰੂਪੋਸ਼ ਹੋ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਲੋਕਾਂ ਦਾ ਦਰਦ ਮਹਿਸੂਸ ਕਰਕੇ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜ ਕੇ ਉਨ੍ਹਾਂ ਲਈ ਸਹਾਰਾ ਬਣੇ ਹਨ।
ਜਥੇਦਾਰ ਸੋਹਾਣਾ ਨੇ ਕਿਹਾ ਕਿ ਜੋ ਕੰਮ ਸਰਕਾਰਾਂ ਦਾ ਸੀ ਉਸ ਤੋਂ ਵਧੇਰੇ ਕੰਮ ਇਕੱਲੇ ਸ਼੍ਰੋਮਣੀ ਅਕਾਲੀ ਦਲ ਨੇ ਕਰਕੇ ਪੰਜਾਬੀਆਂ ਨੂੰ ਖੇਤਰੀ ਪਾਰਟੀ ਦੀ ਪ੍ਰੀਭਾਸ਼ਾ ਸਮਝਾ ਦਿੱਤੀ ਹੈ। ਜਥੇਦਾਰ ਸੋਹਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਭਰਵਾਂ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੂਤਾਂ ਅਤੇ ਭਰੋਸਾ ਦਿਵਾਇਆ ਕਿ ਸਮਾਂ ਆਉਣ ਤੇ ਉਨ੍ਹਾਂ ਨੂੰ ਸਨਮਾਨ ਅਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਛਿੰਦੀ, ਨੰਬਰਦਾਰ ਹਰਵਿੰਦਰ ਸਿੰਘ ਸੁੱਖਗੜ੍ਹ, ਕੈਪਟਨ ਰਮਨਦੀਪ ਸਿੰਘ ਬਾਵਾ ਰਮਨ ਅਰੋੜਾ, ਜਸ਼ਨ ਪੰਡਿਤ ਕੰਬਾਲੀ, ਬਿੱਲਾ ਜਗਤਪੁਰਾ, ਸਿਵਮ ਗਾਂਧੀ, ਹਿਮਾਂਸ਼ੂ, ਹਾਰਦਿਕ, ਰਣਧੀਰ ਸਿੰਘ, ਸੰਜੇ ਗੁਲਾਟੀ, ਰਣਧੀਰ ਸਿੰਘ, ਅਭੀ ਅਤੇ ਗੁਰਦੀਪ ਸਿੰਘ ਚੁੱਘ ਸਮੇਤ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…