ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਨੇ ਵਿੱਤ ਮੰਤਰੀ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਤੇ ਚੇਅਰਮੈਨਾਂ ਨੇ ਵੀ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 22 ਮਈ:
ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਗੋਵਿੰਦਰ ਮਿੱਤਲ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਦਾ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਰਪਾਲ ਚੀਮਾ ਨੇ ਚੇਅਰਮੈਨ ਮਿੱਤਲ ਨੂੰ ਕੁਰਸੀ ’ਤੇ ਬਿਠਾ ਕੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਮਲੇਰਕੋਟਲਾ ਤੋਂ ਵਿਧਾਇਕ ਮੁਹੰਮਦ ਜ਼ਮੀਲ ਉਰ ਰਹਿਮਾਨ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜਲਾਲੀ ਗਿੱਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ‘ਆਪ’ ਆਗੂ ਹਰਦੀਪ ਸਿੰਘ ਬੁਟੇਰਲਾ ਸਮੇਤ ਵੱਖ-ਵੱਖ ਸ਼ਹਿਰਾਂ ਦੇ ਕੌਂਸਲਰ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅਖੀਰ ਵਿੱਚ ਚੇਅਰਮੈਨ ਗੋਵਿੰਦਰ ਮਿੱਤਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ। ਮਾਨ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਦਿਨ-ਰਾਤ ਕੰਮ ਕਰ ਰਹੀ ਹੈ, ਜਿਸਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਉਹ 24 ਘੰਟੇ ਉਪਲੱਬਧ ਹਨ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…