Share on Facebook Share on Twitter Share on Google+ Share on Pinterest Share on Linkedin ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 309 ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪਰਮਜੀਤ ਸਿੰਘ ਦੇ ਇੰਟਰ-ਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਸੂਬਾ ਸਰਹੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰਨ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਮੁਗਲ ਰਾਜ ਨੂੰ ਮਾਤ ਦੇਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸਰਵਣ ਕਰਾਇਆ। ਭਾਈ ਸੁਖਦੇਵ ਸਿੰਘ ਪਟਿਆਲੇ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਂਹੀ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖਾਤਮਾ ਕਰਕੇ ਦੇਸ਼ ਦੀ ਆਜਾਦੀ ਦਾ ਮੁੱਢ ਬੰਨ੍ਹਿਆ ਅਤੇ ਜਬਰ ਜੁਲਮ ਦਾ ਟਾਕਰਾ ਕਰਦੇ ਹੋਏ ਸੰਨ 1716 ਈ: ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਇਸ ਮੌਕੇ ਭਾਈ ਹੀਰਾ ਸਿੰਘ ਸ੍ਰੀ ਮਾਛੀਵਾੜਾ ਸਾਹਿਬ ਵਾਲੇ, ਭਾਈ ਗੁਰਦੇਵ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਮੋਗੇ ਵਾਲੇ, ਭਾਈ ਕਰਨਵੀਰ ਸਿੰਘ, ਭਾਈ ਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ