Nabaz-e-punjab.com

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਕੁੱਬਾਹੇੜੀ ਵਾਲਿਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਇ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦੇੇ ਹੋਏ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਮਹਿੰਦਰ ਸਿੰਘ , ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਮਨਜੀਤ ਸਿੰਘ ਧੀਰਜ, ਕਵੀਸ਼ਰ ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ ਜੀ, ਭਾਈ ਸੁਰਜੀਤ ਸਿੰਘ ਜੀ, ਭਾਈ ਗੁਰਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਕਰਨੈਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ। ਸੰਗਰਾਂਦ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਆਉਣ ਵਾਲੀ ਮਿਤੀ 17 ਜੁਲਾਈ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਆਧਾਰਿਤ ਧਾਰਮਿਕ ਫਿਲਮ ‘ਸ਼ਹੀਦ ਭਾਈ ਤਾਰੂ ਸਿੰਘ ਜੀ’ ਗੁ: ਸਾਹਿਬ ਵਿਖੇ ਵੱਡੀ ਸਕਰੀਨ ਤੇ ਰਾਤ 8:30 ਤੇ ਵਿਖਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 26 ਜੁਲਾਈ ਨੂੰ 8ਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠਦੇ ਭੋਗ ਉਪਰੰਤ ਉੱਚ ਕੋਟੀ ਦੇ ਰਾਗੀ, ਇੰਟਰਨੈਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…