ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ਼

ਨਬਜ਼-ਏ-ਪੰਜਾਬ, ਮੁਹਾਲੀ 16 ਅਕਤੂਬਰ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:) ਮੁਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90-91 ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੁਹਾਲੀ ਵਿਖੇ ਕਰਵਾਏ ਜਾ ਰਹੇ ਹਨ, ਵਿਆਹ ਸਮਾਗਮਾਂ ਸਬੰਧੀ ਅੱਜ ਪੋਸਟਰ ਰਿਲੀਜ਼ ਕਰਨ ਦੀ ਰਸਮ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਸਾਇਟੀ ਦੀ ਤਰਫੋਂ ਹਰ ਵਰ੍ਹੇ ਲਗਾਤਾਰ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ, ਜੋ ਕਿ ਇੱਕ ਵਧੀਆ ਉਪਰਾਲਾ ਹੈ, ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਸਮਾਗਮ ਦੇ ਦੌਰਾਨ ਧੀਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਉਚੇਚੇ ਤੌਰ ‘ਤੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਹਾਜ਼ਰੀ ਭਰਨਗੇ, ਵਿਆਹ ਸਮਾਗਮਾਂ ਸਬੰਧੀ ਗੱਲ ਕਰਦੇ ਹੋਏ -ਸਰਬ ਸਾਂਝਾ ਵੈਲਫੇਅਰ ਸੁਸਾਇਟੀ (ਰਜਿ:) ਦੇ ਪ੍ਰਧਾਨ ਫੂਲਰਾਜ ਸਿੰਘ (ਸਟੇਟ ਐਵਾਰਡੀ) ਨੇ ਦੱਸਿਆ ਕਿ ਵਿਆਹ ਤੇ ਕਰੀਬ ਇੱਕ ਲੱਖ ਦਾ ਖਰਚਾ ਅਤੇ ਸਮਾਨ ਵੀ ਧੀਆਂ ਨੂੰ ਦਿੱਤਾ ਜਾਵੇਗਾ। ਫੂਲਰਾਜ ਸਿੰਘ ਦੱਸਿਆ ਕਿ 24 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ,ਜਦਕਿ ਐਤਵਾਰ ਵਾਲੇ ਦਿਨ- 26 ਅਕਤੂਬਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 8 ਵਜੇ ਪਾਏ ਜਾਣਗੇ, ਜਦਕਿ ਬਰਾਤਾਂ ਦਾ ਸਵਾਗਤ ਸਵੇਰੇ 9 ਵਜੇ ਕੀਤਾ ਜਾਵੇਗਾ। ਬਰੇਕਫਾਸਟ 11 ਵਜੇ ਅਤੇ ਆਨੰਦ ਕਾਰਜ 11.30 ਵਜੇ ਕਰਵਾਏ ਜਾਣਗੇ, ਉਨ੍ਹਾਂ ਦੱਸਿਆ ਕਿ 15 ਦੇ ਕਰੀਬ ਲੜਕੀਆਂ ਦੇ ਵਿਆਹ ਸਮਾਗਮ ਦੇ ਦੌਰਾਨ ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ, ਸ੍ਰੀਮਤੀ ਪ੍ਰਭਜੋਤ ਕੌਰ- ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਬੋਰਡ ਮੁਹਾਲੀ, ਡਾਕਟਰ ਸਨੀ ਅਹਲੂਵਾਲੀਆ- ਚੇਅਰਮੈਨ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਵਿਨੀਤ ਵਰਮਾ- ਮੈਂਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ, ਸ਼੍ਰੀਮਤੀ ਦਮਨਦੀਪ ਕੌਰ- ਐਸ.ਡੀ.ਐਮ. ਮੁਹਾਲੀ, ਅਤੇ ਹਰਸਿਮਰਨ ਸਿੰਘ ਬੱਲ- ਡੀ.ਐਸ.ਪੀ. ਮੋਹਾਲੀ, ਡਾਕਟਰ ਐਸ.ਐਸ. ਭੰਵਰਾ- ਡਾਇਰੈਕਟਰ ਜੇ.ਐਲ.ਪੀ.ਐਲ., ਪਰਮਜੀਤ ਸਿੰਘ ਚੌਹਾਨ-ਡਾਇਰੈਕਟਰ ਜੇ.ਐਲ.ਪੀ.ਐਲ., ਡਾਕਟਰ ਐਸ. ਪੀ. ਸਿੰਘ- ਐਮ.ਡੀ.- ਗਰੁੱਪ ਆਫ ਇੰਡਸ ਹਸਪਤਾਲ, ਡਾਕਟਰ ਲਖਵਿੰਦਰ ਸਿੰਘ- ਜੀ.ਡੀ.ਪੀ.ਐਲ. ਸੈਕਟਰ- 91, ਮੁਹਾਲੀ, ਭਗਵਾਨ ਸਿੰਘ ਗਿੱਲ -ਜੀ.ਡੀ.ਪੀ.ਐਲ. ਸੈਕਟਰ -99 ਮੁਹਾਲੀ, ਸ਼੍ਰੀਮਤੀ ਜਗਜੀਤ ਕੌਰ ਕਾਹਲੋਂ- ਚੇਅਰਪਰਸਨ ਸਵਰਗੀ ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਇੰਗਲਿਸ਼ ਸਕੂਲ, ਅਸ਼ਵਨੀ ਸ਼ਰਮਾ ਸੰਭਾਲਕੀ- ਮੈਨੇਜਿੰਗ ਡਾਇਰੈਕਟਰ -ਰਬਾਬ ਮਿਊਜਿਕ ਪ੍ਰੋਡਕਸ਼ਨ ਮੁਹਾਲੀ, ਨਿਹਾਲ ਸਿੰਘ ਸੋਢੀ ਜ਼ੀਰਕਪੁਰ, ਗੁਰਮੀਤ ਸਿੰਘ ਵਾਲੀਆ- ਪ੍ਰਾਈਡ ਕੈਟਰਸ ਉਚੇਚੇ ਤੌਰ ਤੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਪਹੁੰਚਣਗੇ, ਗੁਰਦੁਆਰਾ ਨਾਨਕ ਦਰਬਾਰ ਸੈਕਟਰ 90 -91 ਮੋਹਾਲੀ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਰੱਖੀ ਗਈ ਮੀਟਿੰਗ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ -ਗੁਰਦੀਪ ਸਿੰਘ ਟਿਵਾਣਾ, ਨਿਹਾਲ ਸਿੰਘ ਵਿਰਕ -ਮੀਤ ਪ੍ਰਧਾਨ, ਪਲਵਿੰਦਰ ਸਿੰਘ ਗੁਰਾਇਆ- ਮੀਤ ਪ੍ਰਧਾਨ, ਗੁਰਵੀਰ ਸਿੰਘ ਬੱਗਾ- ਜਨਰਲ ਸਕੱਤਰ ਗੁਰਮੀਤ ਸਿੰਘ- ਖਜਾਨਚੀ, ਭੁਪਿੰਦਰ ਸਿੰਘ (ਕਬੱਡੀ ਕੋਚ)- ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਸੰਸਥਾ ਦੇ ਸਰਪ੍ਰਸਤ ਹਰਮੇਸ਼ ਸਿੰਘ ਕੁੰਬੜਾ, ਹਰਮਿੰਦਰ ਸਿੰਘ -ਮਾਖਾ ਜਨਰਲ ਸਕੱਤਰ, ਆਰ.ਪੀ. ਸ਼ਰਮਾ- ਸਾਬਕਾ ਕੌਂਸਲਰ ਸੰਤੋਖ ਸਿੰਘ ਸੈਣੀ ,ਮਨਜੀਤ ਸਿੰਘ ,ਅਮਰਜੀਤ ਸਿੰਘ, ਸੁਰਜੀਤ ਸਿੰਘ, ਓਂਕਾਰ ਸਿੰਘ, ਹਰਭਜਨ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਜੱਸੀ ਮੁਹਾਲੀ, ਹਰਮਨ ਸਿੰਘ ਕੁੰਬੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…