Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਪ੍ਰਿੰਸ ਦੀ ਅਗਵਾਈ ਹੇਠ ਕੈਪਟਨ ਸਿੱਧੂ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਨੌਜਵਾਨਾਂ ਨੇ ਕੀਤੀ ਚੋਣ ਮੀਟਿੰਗ ਵਿੱਚ ਸ਼ਮੂਲੀਅਤ: ਪ੍ਰਿੰਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ: ਹਲਕੇ ਮੁਹਾਲੀ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਜਿਲ੍ਹਾ ਯੂਥ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਆਪਣੇ ਵਾਰਡ ਵਿੱਚ ਭਾਰੀ ਇੱਕਠ ਕੀਤਾ ਗਿਆ। ਇਸ ਮੌਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਰਵਾ ਕੇ ਪੰਜਾਬ ਨੂੰ ਸਰਪਲੱਸ ਬਿਜਲੀ ਸੂਬਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸੂਬਾ ਸਰਕਾਰ ਨੇ ਪਹਿਲਕਦਮੀ ਕਰਦਿਆਂ ਵੱਡੇ ਪੱਧਰ ’ਤੇ ਵਿਕਾਸ ਦੇ ਕੰਮ ਕੀਤੇ ਹਨ ਅਤੇ ਹੋਰ ਵੀ ਕਈ ਤਰ੍ਹਾਂ ਦੇ ਵਿਕਾਸ ਦੇ ਕੰਮ ਜੋ ਰਹਿ ਗਏ ਹਨ, ਉਹ ਮੁੜ ਸਰਕਾਰ ਬਣਨ ’ਤੇ ਅਮਲ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਸ੍ਰੀ ਪ੍ਰਿੰਸ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨਾਲ ਲੈ ਕੇ ਘਰ-ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਹਲਕੇ ਅੰਦਰ ਅਕਾਲੀ ਦਲ ਨੂੰ ਜਿੱਤ ਦਿਵਾਉਣ ਵਿੱਚ ਯੂੁਥ ਅਕਾਲੀ ਦਲ ਅਹਿਮ ਰੋਲ ਅਦਾ ਕਰੇਗੀ। ਇਸ ਮੌਕੇ ਸ੍ਰੀ ਪ੍ਰਿੰਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਨੌਜਵਾਨ ਵਰਗ ਨੂੰ ਮਾਨ ਬਖਸ਼ਿਆ ਹੈ ਭਾਵੇਂ ਉਹ ਨੌਕਰੀਆਂ ਦੀ ਗਲ ਹੋਵੇ ਜਾਂ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਹੋਵੇ। ਉਨ੍ਹਾਂ ਕਿਹਾ ਪਿਛਲੇ 10 ਸਾਲ ਦੇ ਸਮੇਂ ਦੌਰਾਨ ਅਕਾਲੀ ਦਲ ਨੇ ਲੱਖਾਂ ਹੀ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਰੁਜਗਾਰ ਦਿੱਤੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ, ਬੀਬੀ ਨਿਰਮਲ ਕੌਰ ਸੇਖੋਂ, ਜਗਜੀਤ ਸਿੰਘ ਕੰਗ, ਹਰਦੀਪ ਸਿੰਘ ਬਟਰੇਲਾ, ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਹਰਦੀਪ ਸਿੰਘ ਸਰਾਓ, ਜਸਵਿੰਦਰ ਸਿੰਘ ਵਿਰਕ, ਪਰਦੀਪ ਸਿੰਘ ਭਾਰਜ, ਦਵਿੰਦਰ ਸਿੰਘ ਬਬਰਾ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸੰਧੂ, ਜਗਰੂਪ ਸਿੰਘ ਵੜੈਚ, ਨੂਬਲ ਚੌਹਾਨ, ਗੁਰਬੀਰ ਕੌਰ, ਕਰਮ ਸਿੰਘ ਬਬਰਾ, ਕਮਲਪ੍ਰੀਤ ਕੌਰ, ਮਾਲਵਿੰਦਰ ਸਿੰਘ ਬੇਦੀ,ਸੁਰਿੰਦਰ ਸਿੰਘ, ਨਾਨਕ ਸਿੰਘ, ਪ੍ਰਿੰਸ ਧਿਰ, ਸੁਸ਼ੀਲ ਅਤਰੀ, ਇੰਦਰਪ੍ਰੀਤ ਸਿੰਘ, ਗੁਰਦੀਪ ਸਿੰਘ ਸੇਠੀ, ਗੁਰਦੀਪ ਘੁੰਮਣ, ਜਸਵਿੰਦਰ ਬੰਗਾ, ਹਰਪ੍ਰੀਤ ਸਿੰਘ ਲਾਲੀ, ਅਮ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ